Breaking News
Home / खबरे / ਧੀ ਲਈ ਅੜਿਆ ਬਾਪ ਤਾਂ ਪੁਲਸ ਮੁਲਾਜ਼ਮ ਨੇ ਕਰ ਦਿੱਤੀ ਇਹ ਵੱਡੀ ਵਾਰਦਾਤ ,ਵੇਖੋ ਵੀਡੀਓ

ਧੀ ਲਈ ਅੜਿਆ ਬਾਪ ਤਾਂ ਪੁਲਸ ਮੁਲਾਜ਼ਮ ਨੇ ਕਰ ਦਿੱਤੀ ਇਹ ਵੱਡੀ ਵਾਰਦਾਤ ,ਵੇਖੋ ਵੀਡੀਓ

ਅਕਸਰ ਹੀ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ।ਜਿੱਥੇ ਪੁਲੀਸ ਮੁਲਾਜ਼ਮਾਂ ਵੱਲੋਂ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ,ਜਿਸ ਕਾਰਨ ਆਮ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸੇ ਤਰ੍ਹਾਂ ਦਾ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਪਰਿਵਾਰ ਵੱਲੋਂ ਇਕ ਏ ਐੱਸ ਆਈ ਤੇ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਇਸ ਏ ਐੱਸ ਆਈ ਨੇ ਇਨ੍ਹਾਂ ਦੇ ਘਰ ਦੇ ਮੁਖੀ ਨੂੰ ਧੱਕਾ ਮਾਰਿਆ।ਜਿਸ ਤੋਂ ਬਾਅਦ ਉਹ ਕੰਧ ਚ ਜਾ ਵੱਜਾ ਅਤੇ ਇਸੇ ਕਾਰਨ ਕਰਕੇ ਉਸ ਦੀ ਮੌਤ ਹੋਈ ਹੈ।ਜਾਣਕਾਰੀ ਮੁਤਾਬਕ ਇਹ ਕੋਈ ਆਪਸੀ ਰੰਜਿਸ਼ ਦਾ ਮਾਮਲਾ ਹੈ,ਜਿਸ ਕਾਰਨ ਦੋਨਾਂ ਧਿਰਾਂ ਦੇ ਵਿਚਕਾਰ ਲੜਾਈ ਚੱਲ ਰਹੀ ਸੀ ਅਤੇ ਇਸੇ ਦੌਰਾਨ ਇਕ ਵਿਅਕਤੀ ਦੀ ਜਾਨ ਚਲੀ

ਗਈ। ਹੁਣ ਇਸ ਮਾਮਲੇ ਸੰਬੰਧੀ ਪਰਿਵਾਰਕ ਮੈਂਬਰਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਪੁਲਸ ਮੁਲਾਜ਼ਮ ਉਨ੍ਹਾਂ ਦੇ ਘਰ ਆਏ ਸੀ ਉਨ੍ਹਾਂ ਨੇ ਇਨ੍ਹਾਂ ਦੇ ਬਿਆਨ ਲਿਖੇ ਹਨ।ਪਰ ਕੋਈ ਕਾਰਵਾਈ ਨਹੀਂ ਕੀਤੀ ਜਿਸ ਤੋਂ ਬਾਅਦ ਇਨ੍ਹਾਂ ਨੇ ਧਰਨਾ ਪ੍ਰਦਰਸ਼ਨ ਕੀਤਾ ਹੈ।ਇੱਥੇ ਮ੍ਰਿਤਕ ਵਿਅਕਤੀ ਦੀ ਪਤਨੀ ਅਤੇ ਉਸ ਦੀ ਲੜਕੀ ਵੱਲੋਂ ਕੁਝ ਲੋਕਾਂ ਦੇ ਨਾਲ ਮਿਲ ਕੇ ਸੜਕ ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਇਸ ਮਾਮਲੇ ਵਿਚ ਇਨਸਾਫ ਨਹੀਂ ਮਿਲਿਆ ਭਾਵ ਏਐਸਆਈ ਦੇ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਉਹ ਆਉਣ ਵਾਲੇ ਸਮੇਂ ਦੇ ਵਿਚ ਹਾਈਵੇ ਜਾਮ ਕਰ ਦੇਣਗੇ ਇਸ

ਦੌਰਾਨ ਮ੍ਰਿਤਕ ਵਿਅਕਤੀ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪੁੱਤਰ ਕੈਨੇਡਾ ਵਿਚ ਹੈ ਜਿਸ ਕਾਰਨ ਉਹ ਮਾਵਾਂ ਧੀਆਂ ਘਰ ਵਿੱਚ ਇਕੱਲੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਨੂੰ ਏ ਐੱਸ ਆਈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਖ਼-ਤ-ਰਾ ਹੈ।ਇਸ ਲਈ ਉਨ੍ਹਾਂ ਨੂੰ ਇਸ ਮਾਮਲੇ ਵਿਚ ਇਨਸਾਫ ਚਾਹੀਦਾ ਹੈ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਭੇਜਿਆ ਜਾਵੇ ਇਸ ਮਾਮਲੇ ਸਬੰਧੀ ਸੀਨੀਅਰ ਪੁਲਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ। ਦੇਖਿਆ ਜਾਵੇ ਤਾਂ ਇਹ ਕੋਈ ਇੱਕ ਮਾਮਲਾ ਨਹੀਂ ਹੈ ਜਿੱਥੇ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਸੀਨੀਅਰ ਪੁਲਸ ਮੁਲਾਜ਼ਮਾਂ ਵਲੋਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਅਕਸਰ ਹੀ ਅਸੀਂ ਦੇਖਦੇ ਹਾਂ ਕਿ ਆਮ ਲੋਕਾਂ ਨਾਲ ਪੁਲੀਸ ਮੁਲਾਜ਼ਮਾਂ ਵੱਲੋਂ ਧੱ-ਕੇ-ਸ਼ਾ-ਹੀ ਕੀਤੀ ਜਾਂਦੀ ਹੈ।

About khabar

Leave a Reply

Your email address will not be published. Required fields are marked *