Home / खबरे / ਚੂੜੀਆਂ ਪਵਾਉਣ ਵਾਲੇ ਬੱਸ ਕੰਡਕਟਰ ਨੇ ਕੈਮਰੇ ਸਾਹਮਣੇ ਆ ਕੇ ਦੱਸੀ ਸਾਰੀ ਸੱਚਾਈ

ਚੂੜੀਆਂ ਪਵਾਉਣ ਵਾਲੇ ਬੱਸ ਕੰਡਕਟਰ ਨੇ ਕੈਮਰੇ ਸਾਹਮਣੇ ਆ ਕੇ ਦੱਸੀ ਸਾਰੀ ਸੱਚਾਈ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੀਆਰਟੀਸੀ ਅਤੇ ਪਨਬੱਸ ਬੱਸਾਂ ਦੇ ਕੰਡਕਟਰਾਂ ਤੇ ਡਰਾਈਵਰਾਂ ਵੱਲੋਂ ਹੜਤਾਲ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਇਆ ਜਾ ਸਕੇ।ਕਿਉਂਕਿ ਲੰਬੇ ਸਮੇਂ ਤੋਂ ਇਨ੍ਹਾਂ ਵੱਲੋਂ ਇਹੋ ਮੰਗ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਨੂੰ ਪੱਕੇ ਕੀਤਾ ਜਾਵੇ। ਇਸ ਤੋਂ ਇਲਾਵਾ ਇਨ੍ਹਾਂ ਦੀਆਂ ਤਨਖਾਹਾਂ ਦੇ ਵਿਚ ਵਾਧਾ ਕੀਤਾ ਜਾਵੇ।ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੀ ਇਸ ਮੰਗ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ,ਜਿਸ ਕਾਰਨ ਇਨ੍ਹਾਂ ਵੱਲੋਂ ਆਏ ਦਿਨ ਹੜਤਾਲ ਕੀਤੀ ਜਾਂਦੀ ਹੈ ਅਤੇ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਜਾਂਦਾ ਹੈ।ਪਰ ਪਿਛਲੇ ਦਿਨੀਂ ਇਕ ਮਾਮਲਾ ਸਾਹਮਣੇ ਆਇਆ ਸੀ ਜਿਥੇ ਇਕ ਕੱਚੇ ਮੁਲਾਜ਼ਮਾਂ

ਦੇ ਬਾਹਾਂ ਵਿੱਚ ਚੂੜੀਆਂ ਪਾਈਆਂ ਗਈਆਂ ਸੀ ਅਤੇ ਉਸ ਦੇ ਸਿਰ ਤੇ ਦੁਪੱਟਾ ਦਿੱਤਾ ਗਿਆ ਸੀ ਭਾਵ ਉਸ ਨੂੰ ਪੂਰੀ ਤਰ੍ਹਾਂ ਨਾਲ ਸ਼ਰਮਿੰਦਾ ਕੀਤਾ ਗਿਆ ਅਤੇ ਉਸ ਨੂੰ ਉਸ ਦੀ ਗਲਤੀ ਦਾ ਅਹਿਸਾਸ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿਉਂਕਿ ਇਸ ਕੱਚੇ ਮੁਲਾਜ਼ਮ ਨੇ ਧਰਨਾ ਪ੍ਰਦਰਸ਼ਨ ਦੌਰਾਨ ਕੱਚੇ ਮੁਲਾਜ਼ਮਾਂ ਦਾ ਸਾਥ ਨਹੀਂ ਦਿੱਤਾ ਅਤੇ ਆਪਣੀ ਡਿਊਟੀ ਨਿਭਾ ਰਿਹਾ ਸੀ।ਜਦੋਂ ਬਾਕੀ ਸਾਥੀਆਂ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਨੇ ਇਸ ਦੇ ਖ਼ਿਲਾਫ਼ ਇਹ ਕਾਰਵਾਈ ਕੀਤੀ।ਜਿਸ ਕੱਚੇ ਮੁਲਾਜ਼ਮਾਂ ਦੇ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਸੀ। ਉਸ ਨੇ ਕੈਮਰੇ ਅੱਗੇ ਆ ਕੇ

ਕਿਹਾ ਹੈ ਕਿ ਨਾ ਤਾਂ ਉਹ ਸਰਕਾਰ ਤੋਂ ਨਾਰਾਜ਼ ਹੈ ਅਤੇ ਨਾ ਹੀ ਉਹ ਸਰਕਾਰ ਦੇ ਖ਼ਿਲਾਫ਼ ਕੋਈ ਧਰਨਾ ਪ੍ਰਦਰਸ਼ਨ ਕਰੇਗਾ ਕਿਉਂਕਿ ਉਹ ਸਰਕਾਰ ਦੁਆਰਾ ਕੀਤੇ ਗਏ ਕੰਮਕਾਜ ਤੋਂ ਸੰਤੁਸ਼ਟ ਹੈ।ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ ਕੁਝ ਲੋਕਾਂ ਦਾ ਕਹਿਣਾ ਹੈ ਕਿ ਕੱਚੇ ਮੁਲਾਜ਼ਮਾਂ ਨੇ ਜੋ ਵੀ ਕੀਤਾ ਸੀ ਉਹ ਸਹੀ ਸੀ। ਪਰ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜੋ ਕਹਿ ਰਹੇ ਹਨ ਕਿ ਜਿਸ ਤਰੀਕੇ ਨਾਲ ਇਸ ਵਿਅਕਤੀ ਦੇ ਹੱਥਾਂ ਵਿੱਚ ਚੂੜੀਆਂ ਪਾਈਆਂ ਗਈਆਂ ਉਹ ਬਿਲਕੁਲ ਗਲਤ ਸੀ।

About khabar

Leave a Reply

Your email address will not be published. Required fields are marked *