Home / खबरे / ਹਰਚਰਨ ਸਿੰਘ ਦੀ ਅੰਤਿਮ ਅਰਦਾਸ ਵਿੱਚ ਹੋਇਆ ਹਜ਼ਾਰਾਂ ਦਾ ਇਕੱਠ ,ਮਾਂ ਨੇ ਕਹੀ ਇਹ ਵੱਡੀ ਗੱਲ

ਹਰਚਰਨ ਸਿੰਘ ਦੀ ਅੰਤਿਮ ਅਰਦਾਸ ਵਿੱਚ ਹੋਇਆ ਹਜ਼ਾਰਾਂ ਦਾ ਇਕੱਠ ,ਮਾਂ ਨੇ ਕਹੀ ਇਹ ਵੱਡੀ ਗੱਲ

ਪਿਛਲੇ ਦਿਨਾਂ ਦੇ ਵਿਚ ਇਕ ਮਾਮਲਾ ਸਾਹਮਣੇ ਆਇਆ ਸੀ ਜਦੋਂ ਹਰਚਰਨ ਸਿੰਘ ਦਾ ਕ-ਤ-ਲ ਕਰ ਦਿੱਤਾ ਗਿਆ।ਦੱਸ ਦੇਈਏ ਕਿ ਹਰਚਰਨ ਸਿੰਘ ਦਾ ਇੱਕ ਲੜਕੀ ਦੇ ਨਾਲ ਪ੍ਰੇਮ ਸਬੰਧ ਚੱਲ ਰਿਹਾ ਸੀ।ਉਸ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਰਚਰਨ ਸਿੰਘ ਨੂੰ ਕਰੰਟ ਲਗਾ ਕੇ ਮਾਰ ਦਿੱਤਾ ਗਿਆ। ਪਰ ਇਸ ਮਾਮਲੇ ਦੇ ਵਿੱਚ ਅਜੇ ਤਕ ਕੁਝ ਖ਼ਾਸ ਕਾਰਵਾਈ ਨਹੀਂ ਹੋਈ ਪੁਲਸ ਮੁਲਾਜ਼ਮਾਂ ਵਲੋਂ ਇਸ ਮਾਮਲੇ ਦੇ ਵਿੱਚ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ ਅਤੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।ਦੱਸਿਆ ਜਾ ਰਿਹਾ ਹੈ ਕਿ ਇੱਕ ਵਾਰ ਪੁਲੀਸ

ਮੁਲਾਜ਼ਮਾਂ ਨੇ ਲੜਕੀ ਅਤੇ ਉਸਦੀ ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪਰ ਬਾਅਦ ਵਿੱਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ।ਲੜਕੀ ਦੇ ਬਾਕੀ ਪਰਿਵਾਰਕ ਮੈਂਬਰ ਘਰੋਂ ਫਰਾਰ ਹਨ।ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੋਢੀ ਧਾਲੀਵਾਲ ਨਾਂ ਦੇ ਇਕ ਵਿਅਕਤੀ ਵੱਲੋਂ ਹਰਚਰਨ ਸਿੰਘ ਦੇ ਪਰਿਵਾਰਕ ਮੈਂਬਰਾਂ ਦੀ ਕਾਫ਼ੀ ਜ਼ਿਆਦਾ ਸਹਾਇਤਾ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਪੈਸੇ ਪੱਖੋਂ ਵੀ ਇਨ੍ਹਾਂ ਦੀ ਮਦਦ ਕੀਤੀ ਹੈ।ਇਸ ਤੋਂ ਇਲਾਵਾ ਯੂ ਪੀ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ ਦਾ ਜੋ ਸੋਸ਼ਲ ਅਕਾਉਂਟ ਬਣਿਆ ਹੋਇਆ ਹੈ।ਉਸ ਉਤੇ ਵੀ ਮੈਸੇਜ ਕੀਤੇ ਹਨ ਤਾਂ ਜੋ ਇਸ ਮਾਮਲੇ ਵਿੱਚ

ਇਨਸਾਫ਼ ਲਿਆ ਜਾ ਸਕੇ।ਇਨ੍ਹਾਂ ਨੇ ਦੱਸਿਆ ਕਿ ਪੀਲੀਭੀਤ ਦੇ ਪੁਲਸ ਅਫਸਰ ਨਾਲ ਵੀ ਇਨ੍ਹਾਂ ਦੀ ਗੱਲਬਾਤ ਹੋਈ ਹੈ ਪੁਲੀਸ ਮੁਲਾਜ਼ਮ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਸੁਲਝਾਉਣ ਦੇ ਲਈ ਚਾਰ ਟੀਮਾਂ ਲਗਾਈਆਂ ਹਨ।ਜਲਦੀ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ ਅਤੇ ਇਸ ਮਾਮਲੇ ਦੇ ਵਿੱਚ ਇਨਸਾਫ਼ ਜ਼ਰੂਰ ਮਿਲੇਗਾ।

About khabar

Leave a Reply

Your email address will not be published. Required fields are marked *