Breaking News
Home / खबरे / ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫਾ – ਸੂਤਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫਾ – ਸੂਤਰ

ਪੰਜਾਬ ਨਾਲ ਜੁੜੀ ਹੋਈ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਜਾ ਰਹੇ ਹਨ। ਦੱਸ ਦੇਈਏ ਕਿ ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਹਾਈ ਕਮਾਂਡ ਦੇ ਨਾਲ ਇਕ ਮੀਟਿੰਗ ਹੋਈ ਸੀ।ਇਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਹਾਈਕਮਾਨ ਨੂੰ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਜਾਵੇਗਾ ਤਾਂ ਉਹ ਪੰਜਾਬ ਕਾਂਗਰਸ ਤੋਂ ਵੀ ਅਸਤੀਫਾ ਦੇ ਦੇਣਗੇ ਇਸ ਮਾਮਲੇ ਸਬੰਧੀ ਕੋਈ ਗੱਲਬਾਤ ਨਹੀਂ ਸੁਣੀ ਗਈ।ਜਿਸ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ

ਅਸਤੀਫਾ ਦੇਣ ਜਾ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਸਿਸਵਾਂ ਫ਼ਾਰਮ ਹਾਊਸ ਸੌ ਵੀਹ ਪੱਚੀ ਗੱਡੀਆਂ ਦੇ ਕਾਫਲੇ ਦੇ ਨਾਲ ਸੀਐਮ ਹਾਊਸ ਦੇ ਲਈ ਰਵਾਨਾ ਹੋਏ ਹਨ। ਇੱਥੇ ਉਨ੍ਹਾਂ ਦੀ ਗਵਰਨਰ ਦੇ ਨਾਲ ਮੀਟਿੰਗ ਹੋਵੇਗੀ।ਉਸ ਤੋਂ ਬਾਅਦ ਉਹ ਅਸਤੀਫ਼ਾ ਦੇਣਗੇ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਇਹ ਸਵਾਲ ਖੜ੍ਹਾ ਕੀਤਾ ਜਾ ਰਿਹਾ ਹੈ ਕਿ

ਹੁਣ ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਤਾਂ ਇੱਥੇ ਸੁਨੀਲ ਜਾਖੜ ਅਤੇ ਨਵਜੋਤ ਸਿੰਘ ਸਿੱਧੂ ਦਾ ਨਾਮ ਲਿਆ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਸਬੰਧੀ ਵਿਚਾਰ ਪੇਸ਼ ਕੀਤਾ ਜਾ ਰਿਹਾ ਹੈ ਕਿ ਇਹ ਸਭ ਕਾਂਗਰਸ ਦੀ ਚਾਲ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

About khabar

Leave a Reply

Your email address will not be published. Required fields are marked *