Breaking News
Home / खबरे / ਅਸਤੀਫੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਇੰਟਰਵਿਊ ਵਿਚ ਕਹੀ ਇਹ ਵੱਡੀ ਗੱਲ

ਅਸਤੀਫੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਇੰਟਰਵਿਊ ਵਿਚ ਕਹੀ ਇਹ ਵੱਡੀ ਗੱਲ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਪੰਜਾਬ ਦੀ ਸਿਆਸਤ ਦੇ ਵਿੱਚ ਇਕ ਵੱਡਾ ਫੈਸਲਾ ਲਿਆ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ ਦਿੱਤਾ ਹੈ। ਹੁਣ ਪੰਜਾਬ ਦੇ ਵਿੱਚ ਇੱਕ ਨਵਾਂ ਮੁੱਖ ਮੰਤਰੀ ਚੁਣਿਆ ਜਾਵੇਗਾ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦੇ ਬਹੁਤ ਸਾਰੇ ਮੰਤਰੀ ਅਤੇ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਤੋਂ ਨਾਰਾਜ਼ ਸੀ ਕਾਫ਼ੀ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਦੇ ਵਿਚਕਾਰ ਕਾਟੋ ਕਲੇਸ਼ ਛਿੜਿਆ ਹੋਇਆ ਸੀ।ਨਵਜੋਤ ਸਿੰਘ ਸਿੱਧੂ ਦੁਆਰਾ ਵੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਫ਼ੀ ਜ਼ਿਆਦਾ ਤੰਜ ਕੱਸੇ ਜਾ ਰਹੇ ਸੀ ਅਤੇ ਆਖ਼ਰਕਾਰ ਕਾਂਗਰਸ ਹਾਈ ਕਮਾਨ ਨੇ ਇਹ

ਫੈਸਲਾ ਲਿਆ ਕਿ ਕੈਪਟਨ ਅਮਰਿੰਦਰ ਸਿੰਘ ਕੋਲੋਂ ਅਸਤੀਫਾ ਲੈ ਲਿਆ ਜਾਵੇ।ਪਿਛਲੇ ਦਿਨਾਂ ਦੇ ਵਿੱਚ ਇਹ ਸਭ ਕੁਝ ਹੋਇਆ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵੀ ਛੱਡਣ ਜਾ ਰਹੇ ਹਨ। ਉਨ੍ਹਾਂ ਨੇ ਇੰਟਰਵਿਊ ਦੌਰਾਨ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਕਹੀਆਂ ਹਨ ਜੋ ਸ਼ਾਇਦ ਪਹਿਲਾਂ ਉਨ੍ਹਾਂ ਨੇ ਕਦੀ ਵੀ ਨਹੀਂ ਗਈਆਂ ਹੋਣਗੀਆਂ। ਬਹੁਤ ਸਾਰੇ ਲੋਕ ਉਨ੍ਹਾਂ ਦਾ ਨਾਮ ਅਕਾਲੀ ਦਲ ਦੇ ਨਾਲ ਜੋੜਦੇ ਹਨ ਇੱਥੇ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਭਾਵੇਂ ਪੂਰੀ ਦੁਨੀਆਂ ਇੱਧਰ ਤੋਂ ਉੱਧਰ ਹੋ ਜਾਵੇ। ਪਰ ਉਹ ਕਦੇ ਵੀ ਅਕਾਲੀ ਦਲ ਦੇ ਨਾਲ ਨਹੀਂ ਜੁੜਨਗੇ।ਉਨ੍ਹਾਂ ਨੇ ਦੱਸਿਆ ਕਿ ਤੇਰਾਂ ਸਾਲ ਤਾਂ ਅਕਾਲੀ ਦਲ ਦੇ ਨਾਲ ਇਹ ਕੋਰਟ ਕੇਸਾਂ ਲੜਦੇ ਰਹੇ ਹਨ ਤਾਂ ਇਹ ਉਨ੍ਹਾਂ ਦੇ ਨਾਲ ਕਿਸ ਤਰੀਕੇ ਨਾਲ ਮਿਲ ਸਕਦੇ ਹਨ।ਜਿਸ ਤਰੀਕੇ ਨਾਲ ਕੈਪਟਨ ਅਮਰਿੰਦਰ ਸਿੰਘ ਉੱਤੇ ਇਲਜ਼ਾਮ ਲੱਗਦੇ ਆਏ ਹਨ ਕਿ

ਉਨ੍ਹਾਂ ਵਲੋਂ ਬੇਅਦਬੀ ਮਾਮਲਿਆਂ ਦੇ ਵਿੱਚ ਕੋਈ ਕਾਰਵਾਈ ਨਹੀਂ ਕਰਵਾਈ ਗਈ ਤਾਂ ਇੱਥੇ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਾਰੇ ਮਾਮਲਿਆਂ ਦੇ ਵਿੱਚ ਹੀ ਐਸਆਈਟੀ ਲਗਾਈਆਂ ਹੋਈਆਂ ਹਨ ਤਾਂ ਜੋ ਇਨ੍ਹਾਂ ਮਾਮਲਿਆਂ ਨੂੰ ਸੁਲਝਾਇਆ ਜਾ ਸਕੇ। ਪਰ ਹੁਣ ਕਾਂਗਰਸ ਸਰਕਾਰ ਨੂੰ ਉਨ੍ਹਾਂ ਤੇ ਵਿਸ਼ਵਾਸ ਨਹੀਂ ਰਿਹਾ।ਜਿਸ ਕਾਰਨ ਉਨ੍ਹਾਂ ਨੇ ਇਹ ਫ਼ੈਸਲਾ ਲਿਆ ਹੈ ਨਾਲ ਹੀ ਇਨ੍ਹਾਂ ਦਾ ਕਹਿਣਾ ਹੈ ਕਿ ਇਹ ਸਾਰੀਆਂ ਗੱਲਾਂ ਸਿਆਸਤ ਦੇ ਵਿਚ ਹੁੰਦੀਆਂ ਹੀ ਰਹਿੰਦੀਆਂ ਹਨ ਸੋ ਇਹ ਇਕ ਬਹੁਤ ਛੋਟੀ ਗੱਲ ਹੈ।

About khabar

Leave a Reply

Your email address will not be published. Required fields are marked *