Breaking News
Home / खबरे / ਸੁਖਜਿੰਦਰ ਸਿੰਘ ਰੰਧਾਵਾ ਹੋਣਗੇ ਪੰਜਾਬ ਦੇ ਹੋਣ ਵਾਲੇ ਅਗਲੇ ਮੁੱਖ ਮੰਤਰੀ

ਸੁਖਜਿੰਦਰ ਸਿੰਘ ਰੰਧਾਵਾ ਹੋਣਗੇ ਪੰਜਾਬ ਦੇ ਹੋਣ ਵਾਲੇ ਅਗਲੇ ਮੁੱਖ ਮੰਤਰੀ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਤੋਂ ਇਹ ਮਾਮਲਾ ਕਾਫੀ ਜ਼ਿਆਦਾ ਗਰਮਾਇਆ ਹੋਇਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ।ਕਿਉਂਕਿ ਪੰਜਾਬ ਕਾਂਗਰਸ ਦੇ ਵਿਚਕਾਰ ਕਾਫੀ ਲੰਬੇ ਸਮੇਂ ਤੋਂ ਵਿਵਾਦ ਛਿੜਿਆ ਹੋਇਆ ਸੀ।ਬਹੁਤ ਸਾਰੇ ਵਿਧਾਇਕ ਅਜਿਹੇ ਸੀ ਜੋ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰ ਰਹੇ ਸੀ।ਇਸ ਲਈ ਇਹ ਮਾਮਲਾ ਕਾਂਗਰਸ ਹਾਈਕਮਾਂਡ ਤੱਕ ਪਹੁੰਚਿਆ ਹੋਇਆ ਸੀ ਅਤੇ ਹੁਣ ਇਸ ਮਾਮਲੇ ਨੂੰ ਸੁਲਝਾਇਆ ਗਿਆ ਹੈ।ਦੱਸ ਦੇਈਏ ਕਿ ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਤੋਂ ਕਾਂਗਰਸ ਹਾਈ ਕਮਾਂਡ ਨੇ ਅਸਤੀਫਾ ਮੰਗਿਆ ਸੀ ਉਸ ਸਮੇਂ ਅਮਰਿੰਦਰ ਸਿੰਘ

ਦਾ ਕਹਿਣਾ ਸੀ ਕਿ ਜੇਕਰ ਉਨ੍ਹਾਂ ਕੋਲੋਂ ਅਸਤੀਫ਼ਾ ਲਿਆ ਜਾਵੇਗਾ ਤਾਂ ਉਹ ਕਾਂਗਰਸ ਨੂੰ ਵੀ ਛੱਡ ਦੇਣਗੇ ਅਤੇ ਅਜਿਹਾ ਹੀ ਹੋਇਆ ਹੈ।ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਸੀ।ਉਸ ਤੋਂ ਬਾਅਦ ਉਹ ਕਾਂਗਰਸ ਪਾਰਟੀ ਦੀਆਂ ਬੁਰਾਈਆਂ ਕਰਦੇ ਹੋਏ ਦਿਖਾਈ ਦਿੱਤੇ ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਹਾਈ ਕਮਾਂਡ ਦਾ ਵਿਸ਼ਵਾਸ ਇਨ੍ਹਾਂ ਤੋਂ ਉੱਠ ਗਿਆ।ਜਿਸ ਕਾਰਨ ਉਨ੍ਹਾਂ ਦੀ ਅਜਿਹਾ ਫ਼ੈਸਲਾ ਲਿਆ ਹੈ ਉਸ ਤੋਂ ਬਾਅਦ ਲੋਕਾਂ ਦੀ ਨਿਗ੍ਹਾ ਸੀ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦਾ ਮੁੱਖ ਮੰਤਰੀ ਕਿਸ ਨੂੰ ਬਣਾਇਆ ਜਾਵੇਗਾ ਅਤੇ ਹੁਣ ਇਹ ਫ਼ੈਸਲਾ ਲਿਆ ਜਾ ਚੁੱਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋਣਗੇ ਭਾਵ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਤੇ ਹੁਣ ਸੁਖਜਿੰਦਰ ਸਿੰਘ ਰੰਧਾਵਾ ਬੈਠਣਗੇ। ਭਾਵੇਂ ਕਿ ਇੱਥੇ ਸੁਨੀਲ ਜਾਖੜ ਦਾ ਵੀ

ਨਾਮ ਲਿਆ ਜਾ ਰਿਹਾ ਸੀ।ਪਰ ਹੁਣ ਇਹ ਕਿਹਾ ਜਾ ਰਿਹਾ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਹੈ।ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਵੀ ਪੇਸ਼ ਕੀਤੇ ਜਾ ਰਹੇ ਹਨ ਲੋਕਾਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਵਲੋਂ ਇਹ ਸਿਆਸਤ ਖੇਡੀ ਜਾ ਰਹੀ ਹੈ।ਕਿਉਂਕਿ ਕੈਪਟਨ ਅਮਰਿੰਦਰ ਸਿੰਘ ਦੇ ਕੰਮ ਤੋਂ ਲੋਕ ਸੰਤੁਸ਼ਟ ਨਹੀਂ ਸੀ ਜਿਸ ਕਾਰਨ ਕਾਂਗਰਸ ਦਾ ਕਾਫ਼ੀ ਨੁਕਸਾਨ ਹੋ ਰਿਹਾ ਸੀ ਜਿਸ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।

About khabar

Leave a Reply

Your email address will not be published. Required fields are marked *