Breaking News
Home / खबरे / ਮੁੱਖ ਮੰਤਰੀ ਨਾ ਬਣਾਉਣ ਤੋਂ ਨਾਰਾਜ਼ ਹੋਏ ਸੁਨੀਲ ਜਾਖੜ ਨੇ ਦਿੱਤਾ ਅਹੁਦੇ ਤੋਂ ਅਸਤੀਫਾ

ਮੁੱਖ ਮੰਤਰੀ ਨਾ ਬਣਾਉਣ ਤੋਂ ਨਾਰਾਜ਼ ਹੋਏ ਸੁਨੀਲ ਜਾਖੜ ਨੇ ਦਿੱਤਾ ਅਹੁਦੇ ਤੋਂ ਅਸਤੀਫਾ

ਜਿਵੇਂ ਕਿਸੇ ਜਾਣਦੇ ਹਾਂ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਦੇ ਵਿਚਕਾਰ ਕਾਟੋ ਕਲੇਸ਼ ਛਿੜਿਆ ਹੋਇਆ ਹੈ;ਜਿਸ ਦਾ ਨਤੀਜਾ ਇਹ ਨਿਕਲਿਆ ਕਿ ਪਿਛਲੇ ਦਿਨਾਂ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ।ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਵੀ ਤਿਆਗ ਦਿੱਤਾ ਹੈ ਪਿਛਲੇ ਦਿਨਾਂ ਦੇ ਵਿੱਚ ਇਹ ਸਵਾਲ ਖੜ੍ਹਾ ਹੋ ਰਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਤੇ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ।ਪਹਿਲਾਂ ਸੁਨੀਲ ਜਾਖੜ ਦਾ ਨਾਮ ਲਿਆ ਗਿਆ।ਉਸ ਤੋਂ ਬਾਅਦ ਸੁਖਵਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਐਲਾਨ ਦਿੱਤਾ ਗਿਆ।ਪਰ ਬਾਅਦ ਵਿੱਚ ਇਸ ਫ਼ੈਸਲੇ ਨੂੰ ਵੀ ਬਦਲ ਦਿੱਤਾ ਗਿਆ ਅਤੇ

ਹੁਣ ਪੰਜਾਬ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਣਾਇਆ ਗਿਆ ਹੈ।ਉਨ੍ਹਾਂ ਨੂੰ ਮੁੱਖ ਮੰਤਰੀ ਦੀ ਸਹੁੰ ਚੁਕਾ ਦਿੱਤੀ ਗਈ ਹੈ ਇਸ ਮਾਮਲੇ ਸਬੰਧੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਵਿੱਚ ਬਹੁਤ ਜ਼ਿਆਦਾ ਖ਼ੁਸ਼ੀ ਵੇਖਣ ਨੂੰ ਮਿਲੀ।ਨਵਜੋਤ ਸਿੰਘ ਸਿੱਧੂ ਵੀ ਚਰਨਜੀਤ ਸਿੰਘ ਚੰਨੀ ਦੇ ਨਾਲ ਹੀ ਦਿਖਾਈ ਦਿੱਤੇ ।ਪਰ ਇੱਥੇ ਸੁਨੀਲ ਜਾਖੜ ਦਿਖਾਈ ਨਹੀਂ ਦਿੱਤੇ ਦੱਸਿਆ ਜਾ ਰਿਹਾ ਹੈ ਕਿ ਅਜੇ ਵੀ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੇ ਵਿਚਕਾਰ ਸੁਲ੍ਹਾ ਨਹੀਂ ਹੋਈ ਹੈ। ਹੁਣ ਵੀ ਬਹੁਤ ਸਾਰੇ ਵਿਧਾਇਕਾਂ ਵੱਲੋਂ ਇਕ ਦੂਸਰੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਦੇਖਿਆ ਜਾਵੇ ਤਾਂ ਦੋ ਹਜਾਰ ਬਾਈ ਦੀਆਂ ਚੋਣਾਂ ਦੇ ਵਿੱਚ

ਕੁਰਸੀ ਨੂੰ ਲੈ ਕੇ ਬਹੁਤ ਜ਼ਿਆਦਾ ਬਵਾਲ ਮੱਚ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਦੇ ਭਤੀਜੇ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਇਸ ਤੋਂ ਇਲਾਵਾ ਸੁਨੀਲ ਜਾਖੜ ਦਾ ਰਵੱਈਆ ਦੇਖ ਕੇ ਵੀ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਉਹ ਵੀ ਖੁਸ਼ ਨਹੀਂ ਹਨ। ਕਿਉਂਕਿ ਉਹ ਦੋ ਹਜਾਰ ਬਾਈ ਦੇ ਵਿੱਚ ਆਪਣੇ ਆਪ ਨੂੰ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ। ਪਰ ਕਾਂਗਰਸ ਦੇ ਕੁਝ ਵਿਧਾਇਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਨਾਮ ਐਲਾਨਿਆ ਜਾ ਰਿਹਾ ਹੈ।

About khabar

Leave a Reply

Your email address will not be published. Required fields are marked *