Home / खबरे / ਕਿਸਾਨੀ ਸੰਘਰਸ਼ ਦੇ ਬਾਰੇ ਵਿਚ ਨਵੇਂ ਬਣੇ ਮੁੱਖ ਮੰਤਰੀ ਨੇ ਕਰ ਦਿੱਤਾ ਇਹ ਵੱਡਾ ਐਲਾਨ

ਕਿਸਾਨੀ ਸੰਘਰਸ਼ ਦੇ ਬਾਰੇ ਵਿਚ ਨਵੇਂ ਬਣੇ ਮੁੱਖ ਮੰਤਰੀ ਨੇ ਕਰ ਦਿੱਤਾ ਇਹ ਵੱਡਾ ਐਲਾਨ

ਬਹੁਤ ਸਮੇਂ ਤੋਂ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਬਿਲਾਂ ਦੇ ਖ਼ਿਲਾਫ਼ ਕਿਸਾਨਾਂ ਦੇ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਦੇ ਵਿਚ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ ਅਤੇ ਹੁਣ ਪੀ ਬਹੁਤ ਸਾਰੇ ਕਿਸਾਨ ਦਿੱਲੀ ਦੀਆਂ ਹੱਦਾਂ ਦੇ ਉਪਰ ਡਟੇ ਹੋਏ ਹਨ ਅਤੇ ਉਨ੍ਹਾਂ ਦਾ ਇੱਕੋ ਹੀ ਮਕਸਦ ਹੈ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਦੁਆਰਾ ਕੀਤੇ ਗਏ ਤਿੰਨੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣਾ ਹੈ ਅਤੇ ਜੇਕਰ ਉਹ ਕੇਂਦਰ ਸਰਕਾਰ ਇਹ ਤਿੰਨੇ ਕਾਲੇ ਕਾਨੂੰਨ ਵਾਪਸ ਨਹੀਂ ਕਰਦੀ ਤਾਂ ਉਹ ਇੱਥੇ ਹੀ ਆਪਣੀ ਸ਼ਹੀਦੀ ਦੇ ਦੇਣਗੇ।ਇਸ ਵਿਸ਼ੇ ਦੇ ਸਬੰਧ ਵਿਚ ਜਦੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ ਇਕ ਇੰਟਰਵਿਊ ਦੇ

ਵਿੱਚ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਰ ਵਕਤ ਮੋਢੇ ਨਾਲ ਮੋਢਾ ਲਗਾ ਕੇ ਖਡ਼੍ਹੇ ਹਨ ਅਤੇ ਜੇਕਰ ਉਨ੍ਹਾਂ ਨੂੰ ਕਿਸਾਨਾਂ ਦੇ ਲਈ ਕੁਝ ਵੀ ਕਰਨਾ ਪਿਆ ਤਾਂ ਉਹ ਕਰ ਗੁਜ਼ਰਨਗੇ।ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਉੱਪਰ ਉਹ ਕਦੇ ਵੀ ਆਂਚ ਨਹੀਂ ਆਉਣ ਦੇਣਗੇ ਅਤੇ ਕਿਸਾਨਾਂ ਦੇ ਲਈ ਜੇ ਲੋੜ ਪਈ ਤਾਂ ਉਹ ਆਪਣਾ ਸਿਰ ਵੀ ਲਾ ਦੇਣਗੇ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਇੱਥੋਂ ਦੇ ਕਿਸਾਨਾਂ ਦੇ ਸਿਰ ਉੱਪਰ ਹੀ ਸਾਰੇ ਭਾਰਤ ਦੀ ਰੋਟੀ ਚਲਦੀ ਹੈ ਜੇਕਰ ਪੰਜਾਬ ਦਾ ਕਿਸਾਨ ਇੱਕ ਸਾਲ ਨਹੀਂ ਹੋਵੇਗਾ ਤਾਂ ਸਾਰਾ ਭਾਰਤ ਕਿੱਥੋਂ ਰੋਟੀ ਖਾਵੇਂਗਾ ਅਤੇ ਕਿਸਾਨਾਂ ਦੇ ਨਾਲ ਹੀ ਭਾਰਤ ਦੀ ਅਰਥਵਿਵਸਥਾ ਜੁੜੀ ਹੋਈ ਹੈ।ਇਸ ਲਈ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸਾਨਾਂ ਦੇ ਲਈ ਕੁਝ ਵੀ ਕਰਨਾ ਪਿਆ ਤਾਂ ਉਹ ਸਾਹਮਣੇ ਆ ਕੇ ਜ਼ਰੂਰ ਕਰਨਗੇ।ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ

ਕਿ ਉਹ ਕਿਸਾਨਾਂ ਦੇ ਨਾਲ ਹਮੇਸ਼ਾ ਡਟ ਕੇ ਖਡ਼੍ਹੇ ਹਨ ਅਤੇ ਖੜ੍ਹੇ ਰਹਿਣਗੇ ਉਹ ਕਿਸਾਨਾਂ ਦੀ ਹਰ ਮਦਦ ਕਰਨਗੇ।ਹੁਣ ਦੇਖਣਾ ਇਹ ਹੋਵੇਗਾ ਕਿ ਨਵੇਂ ਬਣੇ ਮੁੱਖ ਮੰਤਰੀ ਦੁਆਰਾ ਕੀਤੀਆਂ ਗਈਆਂ ਇਹ ਗੱਲਾਂ ਵਿੱਚ ਕਿੰਨੀ ਕੁ ਸੱਚਾਈ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਕਿੱਥੋਂ ਤਕ ਨਵੇਂ ਬਣੇ ਮੁੱਖ ਮੰਤਰੀ ਕਿਸਾਨਾਂ ਦਾ ਸਾਥ ਦਿੰਦੇ ਹਨ ਅਤੇ ਜੇਕਰ ਉਨ੍ਹਾਂ ਦੁਬਾਰਾ ਕਹੀਆਂ ਇਹ ਗੱਲਾਂ ਸੱਚ ਹੁੰਦੀਆਂ ਹਨ ਤਾਂ ਇਸ ਦਾ ਪੰਜਾਬ ਦੀ ਆਉਣ ਵਾਲੀ ਰਾਜਨੀਤੀ ਦੇ ਉੱਪਰ ਬਹੁਤ ਸ਼ਾਂਤ ਜ਼ਿਆਦਾ ਪ੍ਰਭਾਵ ਪਵੇਗਾ।ਹੁਣ ਸਾਰੇ ਲੋਕਾਂ ਦਾ ਮੰਨਣਾ ਇਹ ਹੈ ਕਿ ਦੇਖਣਾ ਹੋਵੇਗਾ ਕਿ ਨਵੇਂ ਬਣੇ ਮੁੱਖ ਮੰਤਰੀ ਦੁਆਰਾ ਕਹੀਆਂ ਗਈਆਂ ਇਹ ਗੱਲਾਂ ਕਿੱਥੋਂ ਤਕ ਸੱਚ ਹੁੰਦੀਆਂ ਹਨ ਤੇ ਕਿੱਥੇ ਤੱਕ ਉਹ ਆਪਣੇ ਕੀਤੇ ਗਏ ਵਾਅਦੇ ਨੂੰ ਨਿਭਾਉਂਦੇ ਹਨ।

About khabar

Leave a Reply

Your email address will not be published. Required fields are marked *