Home / खबरे / ਵੇਖੋ ਕਿਵੇਂ ਮਜ਼ਦੂਰੀ ਕਰਨ ਵਾਲੇ ਇਕ ਵਿਅਕਤੀ ਦਾ ਮੁੰਡਾ ਬਣ ਗਿਆ ਪੰਜਾਬ ਦਾ ਮੁੱਖ ਮੰਤਰੀ

ਵੇਖੋ ਕਿਵੇਂ ਮਜ਼ਦੂਰੀ ਕਰਨ ਵਾਲੇ ਇਕ ਵਿਅਕਤੀ ਦਾ ਮੁੰਡਾ ਬਣ ਗਿਆ ਪੰਜਾਬ ਦਾ ਮੁੱਖ ਮੰਤਰੀ

ਚਰਨਜੀਤ ਸਿੰਘ ਚੰਨੀ ਜਿਨ੍ਹਾਂ ਨੂੰ ਪਿਛਲੇ ਦਿਨਾਂ ਦੇ ਵਿਚ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਹੈ। ਭਾਵੇਂ ਕਿ ਥੋੜ੍ਹੇ ਸਮੇਂ ਦੇ ਲਈ ਉਹ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ।ਪਰ ਇਨ੍ਹਾਂ ਦਿਨਾਂ ਦੇ ਵਿਚ ਉਹ ਕਾਫੀ ਜਗ੍ਹਾ ਚਰਚਾ ਦੇ ਵਿੱਚ ਹਨ। ਬਹੁਤ ਸਾਰੇ ਲੋਕ ਉਨ੍ਹਾਂ ਬਾਰੇ ਜਾਣਨਾ ਚਾਹੁੰਦੇ ਹਨ ਕਿ ਚਰਨਜੀਤ ਸਿੰਘ ਚੰਨੀ ਦਾ ਪਿਛੋਕੜ ਕੀ ਹੈ।ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਇਕ ਗਰੀਬ ਪਰਿਵਾਰ ਦੇ ਨਾਲ ਸਬੰਧ ਰੱਖਦੇ ਸੀ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਦੇ ਪਿਤਾ ਵਿਆਹਾਂ ਦੇ ਵਿੱਚ ਟੈਂਟ ਲਗਾਇਆ ਕਰਦੇ ਸੀ।

ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਵੀ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ। ਪਰ ਉਨ੍ਹਾਂ ਦੇ ਪਿਤਾ ਚਾਹੁੰਦੇ ਸੀ ਕਿ ਉਨ੍ਹਾਂ ਦੇ ਬੱਚੇ ਇੱਕ ਵੱਡੇ ਮੁਕਾਮ ਤੇ ਹੁਣ ਇਸ ਲਈ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਬਹੁਤ ਪੜ੍ਹਾਇਆ ਲਿਖਾਇਆ।ਦੱਸਿਆ ਜਾਂਦਾ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਐਮਬੀਏ ਪਾਸ ਕੀਤੀ ਹੋਈ ਹੈ।ਉਸ ਤੋਂ ਬਾਅਦ ਉਨ੍ਹਾਂ ਦਾ ਰਾਜਨੀਤੀ ਦੇ ਵੱਲ ਰੁਝਾਨ ਵਧਿਆ।ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਵਿੱਚ ਕਦਮ ਰੱਖਿਆ ਅਤੇ ਹੌਲੀ ਹੌਲੀ ਅੱਗੇ ਵਧਦੇ ਗਏ।ਇਸ ਦੌਰਾਨ ਕਾਂਗਰਸ ਪਾਰਟੀ ਦੁਆਰਾ ਵੀ ਉਨ੍ਹਾਂ ਨੂੰ ਛੋਟੇ ਵੱਡੇ ਪਦਾਂ ਉੱਤੇ ਨਿਯੁਕਤ ਕੀਤਾ ਜਾਂਦਾ

ਰਿਹਾ।ਪਰ ਜਦੋਂ ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ ਦਿੱਤਾ ਤਾਂ ਉਸ ਤੋਂ ਬਾਅਦ ਹਾਈ ਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ।ਜਿਸ ਤੋਂ ਬਾਅਦ ਦਾ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਦੇ ਵਿਚ ਕਾਫੀ ਜ਼ਿਆਦਾ ਖੁਸ਼ੀ ਦਾ ਮਾਹੌਲ ਸੀ।ਇਸ ਤੋਂ ਇਲਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਚਰਨਜੀਤ ਸਿੰਘ ਚੰਨੀ ਕਾਫੀ ਜ਼ਿਆਦਾ ਭਾਵੁਕ ਹੋਏ।ਉਨ੍ਹਾਂ ਨੇ ਉਹ ਦਿਨ ਵੀ ਯਾਦ ਕੀਤੇ ਜਦੋਂ ਕਦੇ ਉਨ੍ਹਾਂ ਦੇ ਸਿਰ ਉੱਤੇ ਛੱਤ ਨਹੀਂ ਹੋਇਆ ਕਰਦੀ ਸੀ।ਪਰ ਅੱਜ ਦੇ ਸਮੇਂ ਦੇ ਵਿਚ ਉਹ ਪੰਜਾਬ ਦੇ ਮੁੱਖ ਮੰਤਰੀ ਬਣ ਚੁੱਕੇ ਹਨ।ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਲਈ ਹਰ

ਪੱਖੋਂ ਕੰਮ ਕਰਨਗੇ ਅਤੇ ਲੋਕਾਂ ਦੀ ਜ਼ਿੰਦਗੀ ਜ਼ਿੰਦਗੀ ਨੂੰ ਸੁਖਾਲਾ ਬਣਾੳੁਣ ਦੀ ਕੋਸ਼ਿਸ਼ ਕਰਨਗੇ।ਸੋ ਅਜੇ ਤਕ ਇਸ ਮਾਮਲੇ ਸੰਬੰਧੀ ਲੋਕਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਕਿ ਕਾਂਗਰਸ ਪਾਰਟੀ ਨੇ ਅਜੇ ਤਕ ਕਿ ਇਹ ਤਾਂ ਹੈ ਤੇ ਚਰਨਜੀਤ ਸਿੰਘ ਚੰਨੀ ਇਸ ਪਾਰਟੀ ਦੇ ਵਿੱਚ ਰਹਿ ਕੇ ਪੰਜਾਬ ਦੇ ਲੋਕਾਂ ਦੇ ਲਈ ਕੀ ਕਰਨਗੇ।

About khabar

Leave a Reply

Your email address will not be published. Required fields are marked *