Home / खबरे / ਹਰਚਰਨ ਦੀ ਮੌਤ ਤੋਂ ਬਾਅਦ ਉਸ ਦੀ ਮਾਂ ਦੀ ਕਾਲ ਰਿਕਾਰਡਿੰਗ ਹੋਈ ਲੀਕ

ਹਰਚਰਨ ਦੀ ਮੌਤ ਤੋਂ ਬਾਅਦ ਉਸ ਦੀ ਮਾਂ ਦੀ ਕਾਲ ਰਿਕਾਰਡਿੰਗ ਹੋਈ ਲੀਕ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਹਰਚਰਨ ਸਿੰਘ ਨਾਮ ਦੇ ਸਤਾਰਾਂ ਸਾਲਾਂ ਦੇ ਲੜਕੇ ਦਾ ਕ-ਤ-ਲ ਕਰ ਦਿੱਤਾ ਗਿਆ।ਦੱਸ ਦੇਈਏ ਕਿ ਹਰਚਰਨ ਸਿੰਘ ਦਾ ਇੱਕ ਲੜਕੀ ਦੇ ਨਾਲ ਪ੍ਰੇਮ ਸਬੰਧ ਚੱਲ ਰਿਹਾ ਸੀ ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਭਣਕ ਲੱਗਦੀ ਹੈ ਅਤੇ ਉਨ੍ਹਾਂ ਦੁਬਾਰਾ ਹਰਚਰਨ ਸਿੰਘ ਨੂੰ ਕਰੰਟ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਭਾਵੇਂ ਕਿ ਬਾਅਦ ਵਿੱਚ ਉਹ ਇਸ ਤੋਂ ਮੁੱਕਰ ਰਹੇ ਹਨ ਕਿ ਉਨ੍ਹਾਂ ਨੇ ਅਜਿਹਾ ਕੋਈ ਵੀ ਕੰਮ ਨਹੀਂ ਕੀਤਾ। ਇਸ ਮਾਮਲੇ ਦੇ ਵਿੱਚ ਪੁਲੀਸ ਮੁਲਾਜ਼ਮਾਂ ਵੱਲੋਂ ਵੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਵਕੀਲ ਸੁਨੀਲ ਮੱਲਣ ਵੱਲੋਂ ਵੀ ਇਸ

ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਇਨਸਾਫ ਜ਼ਰੂਰ ਹੋਵੇਗਾ। ਸੋਸ਼ਲ ਮੀਡੀਆ ਉੱਤੇ ਵੀ ਵੱਡੀ ਗਿਣਤੀ ਦੇ ਵਿਚ ਲੋਕ ਇਨਸਾਫ ਦੀ ਮੰਗ ਕਰ ਰਹੇ ਹਨ।ਕਿਉਂਕਿ ਹਰਚਰਨ ਸਿੰਘ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੀ ਮਾਂ ਦੀ ਵਿਧਵਾ ਹੈ ਹਰਚਰਨ ਸਿੰਘ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡਾ ਦੁੱਖ ਸਹਿਣਾ ਪੈ ਰਿਹਾ ਹੈ। ਇਸ ਦੌਰਾਨ ਇਸ ਮਾਮਲੇ ਦੇ ਵਿੱਚ ਸੋਢੀ ਧਾਲੀਵਾਲ ਨਾਮ ਦਾ ਇੱਕ ਵਿਅਕਤੀ ਚਰਚਾ ਦਾ ਵਿਸ਼ਾ ਬਣ ਰਿਹਾ ਹੈ।ਕਿਉਂਕਿ

ਉਸ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਵਿਚ ਇਨਸਾਫ ਕਰਵਾ ਕੇ ਰਹੇਗਾ।ਇਕ ਕਾਲ ਰਿਕਾਰਡਿੰਗ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਜਿਸ ਵਿੱਚੋਂ ਸੋਢੀ ਧਾਲੀਵਾਲ ਨੇ ਹਰਚਰਨ ਸਿੰਘ ਦੀ ਮਾਂ ਦੇ ਨਾਲ ਗੱਲਬਾਤ ਕੀਤੀ ਹੈ।ਇਸ ਦੌਰਾਨ ਉਹ ਕਹਿੰਦਾ ਹੈ ਕਿ ਇਸ ਮਾਮਲੇ ਦੇ ਵਿਚ ਜੇਕਰ ਪੁਲਸ ਮੁਲਾਜ਼ਮਾਂ ਵਲੋਂ ਇਨਸਾਫ ਨਹੀਂ ਕੀਤਾ ਜਾਂਦਾ ਤਾਂ ਉਹ ਹਰਚਰਨ ਸਿੰਘ ਦੀ ਮੌਤ ਦਾ ਬਦਲਾ ਜ਼ਰੂਰ ਲੈਣਗੇ।ਇਸ ਦੌਰਾਨ ਉਹ ਹਰਚਰਨ ਸਿੰਘ ਦੀ ਮਾਂ ਨੂੰ ਕਹਿ ਰਿਹਾ ਹੈ ਕਿ ਅਸੀਂ ਵੀ ਤੁਹਾਡੇ ਬੱਚੇ ਹੀ ਹਾਂ ਭਾਵੇਂ ਕਿ ਅਸੀਂ ਹਰਚਰਨ ਸਿੰਘ ਦੀ ਕਮੀ ਨੂੰ ਪੂਰਾ ਨਹੀਂ ਕਰ ਸਕਦੇ ਪਰ ਅਸੀਂ ਹਰ ਪੱਖੋਂ ਕੋਸ਼ਿਸ਼ ਕਰਾਂਗੇ ਕਿ ਤੁਹਾਡੀ ਹਰੇਕ ਸਮੱਸਿਆ ਦਾ ਹੱਲ ਕੀਤਾ ਜਾਵੇ।

About khabar

Leave a Reply

Your email address will not be published. Required fields are marked *