Breaking News
Home / खबरे / ਸਿੱਧੂ ਮੂਸੇਵਾਲੇ ਨੇ ਗਲਤ ਕੁਮੈਂਟ ਕਰਨ ਵਾਲਿਆਂ ਨੂੰ ਲਾਈਵ ਹੋ ਕੇ ਕਹੀ ਇਹ ਵੱਡੀ ਗੱਲ

ਸਿੱਧੂ ਮੂਸੇਵਾਲੇ ਨੇ ਗਲਤ ਕੁਮੈਂਟ ਕਰਨ ਵਾਲਿਆਂ ਨੂੰ ਲਾਈਵ ਹੋ ਕੇ ਕਹੀ ਇਹ ਵੱਡੀ ਗੱਲ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਮਸ਼ਹੂਰ ਕਲਾਕਾਰ ਹੈ ਉਨ੍ਹਾਂ ਨੇ ਬਹੁਤ ਸਾਰੇ ਅਜਿਹੇ ਗੀਤ ਰਿਲੀਜ਼ ਕੀਤੇ ਹਨ।ਜਿਨ੍ਹਾਂ ਨੂੰ ਲੋਕਾਂ ਨੇ ਵੱਡੇ ਪੱਧਰ ਤੇ ਪਿਆਰ ਦਿੱਤਾ ਮੂਸੇ ਟੇਪ ਨਾਲ ਬਹੁਤ ਸਾਰੇ ਲੋਕਾਂ ਦਾ ਦਿਲ ਜਿੱਤਿਆ ਗਿਆ। ਦੇਸ਼ਾਂ ਵਿਦੇਸ਼ਾਂ ਦੇ ਵਿਚ ਲੋਕ ਸਿੱਧੂ ਮੂਸੇਵਾਲੇ ਦੇ ਗਾਣੇ ਸੁਣਨਾ ਪਸੰਦ ਕਰਦੇ ਹਨ ਅਤੇ ਹੁਣ ਉਨ੍ਹਾਂ ਨੇ ਫ਼ਿਲਮੀ ਦੁਨੀਆਂ ਦੇ ਵਿੱਚ ਕਦਮ ਰੱਖਿਆ ਹੈ। ਦਸ ਦਈਏ ਕਿ ਸਿੱਧੂ ਮੂਸੇਵਾਲੇ ਨੇ ਮੂਸਾ ਜੱਟ ਨਾਮ ਦੀ ਇੱਕ ਫ਼ਿਲਮ ਤਿਆਰ ਕੀਤੀ ਹੈ।ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਧੂ ਮੂਸੇਵਾਲੇ ਨੇ ਲਾਈਵ ਆ ਕੇ ਦੱਸਿਆ ਕਿ ਇਹ ਫਿਲਮ ਇੱਕ ਅਕਤੂਬਰ ਨੂੰ

ਰਿਲੀਜ਼ ਹੋਵੇਗੀ।ਇਸ ਲਈ ਉਨ੍ਹਾਂ ਨੇ ਆਪਣੇ ਫੈਨਜ਼ ਨੂੰ ਕਿਹਾ ਕਿ ਉਹ ਤਿਆਰੀਆਂ ਖਿੱਚ ਲੈਣ ਭਾਵ ਆਉਣ ਵਾਲੇ ਦਿਨਾਂ ਦੇ ਵਿੱਚ ਥੀਏਟਰਾਂ ਦੇ ਵਿੱਚ ਭੀੜ ਲੱਗੀ ਹੋਣੀ ਚਾਹੀਦੀ ਹੈ। ਇਸ ਦੌਰਾਨ ਸਿੱਧੂ ਮੂਸੇ ਵਾਲੇ ਨੇ ਉਨ੍ਹਾਂ ਲੋਕਾਂ ਨੂੰ ਵੀ ਕੁਝ ਗੱਲਾਂ ਸੁਣਾਈਆਂ ਜੋ ਅਕਸਰ ਹੀ ਨੈਗੇਟਿਵ ਕੁਮੈਂਟਸ ਕਰਦੇ ਹਨ।ਸਿੱਧੂ ਮੂਸੇ ਵਾਲੇ ਦਾ ਕਹਿਣਾ ਹੈ ਕਿ ਉਹ ਇਸ ਦੌਰ ਵਿੱਚੋਂ ਲੰਘ ਚੁੱਕੇ ਹਨ ਜਦੋਂ ਉਹ ਆਪਣੇ ਖ਼ਿਲਾਫ਼ ਹੋ ਰਹੇ ਨੈਗੇਟਿਵ ਕੁਮੈਂਟਸ ਦਾ ਜਵਾਬ ਦਿਆ ਕਰਦੇ ਸੀ।ਪਰ ਅੱਜ ਦੇ ਸਮੇਂ ਵਿੱਚ ਉਨ੍ਹਾਂ ਨੂੰ ਇਸ ਤੋਂ ਕੁਝ ਫ਼ਰਕ ਨਹੀਂ ਪੈਂਦਾ ਕਿ ਕੋਈ ਉਨ੍ਹਾਂ ਦੇ ਬਾਰੇ ਕੀ ਸੋਚ ਰਿਹਾ ਹੈ ਜਾਂ ਕੀ ਲਿਖ ਰਿਹਾ ਹੈ ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਗੱਲਬਾਤ ਕਰਦੇ

ਹੋਏ ਦੱਸਿਆ ਕਿ ਆਉਣ ਵਾਲੇ ਸਮੇਂ ਦੇ ਵਿਚ ਫ਼ਿਲਮ ਦੇ ਨਾਲ ਨਾਲ ਹੋਰ ਵੀ ਬਹੁਤ ਕੁਝ ਅਜਿਹਾ ਆ ਰਿਹਾ ਹੈ।ਜਿਸ ਨੂੰ ਵੇਖਣ ਤੋਂ ਬਾਅਦ ਲੋਕ ਆਪਣਾ ਮਨੋਰੰਜਨ ਕਰ ਸਕਣਗੇ।ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਫਿਲਮ ਤੋਂ ਬਾਅਦ ਕੁਝ ਗੀਤ ਵੀ ਰਿਲੀਜ਼ ਕੀਤੇ ਜਾਣਗੇ ਜਿਨ੍ਹਾਂ ਨੂੰ ਦੇਖਣ ਸੁਣਨ ਤੋਂ ਬਾਅਦ ਉਨ੍ਹਾਂ ਦੇ ਫੈਨਜ਼ ਨੂੰ ਬਹੁਤ ਵਧੀਆ ਲੱਗੇਗਾ। ਇਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਸਿੱਧੂ ਮੂਸੇਵਾਲੇ ਦੀ ਇਸ ਫ਼ਿਲਮ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਕਿ ਉਨ੍ਹਾਂ ਦੀ ਫ਼ਿਲਮ ਰਿਲੀਜ਼ ਹੋਣ ਵਾਲੀ ਹੈ।

About khabar

Leave a Reply

Your email address will not be published. Required fields are marked *