Breaking News
Home / खबरे / ਪੁਲਿਸ ਵਾਲੇ ਕਿਸਾਨਾਂ ਨਾਲ ਕਰ ਰਹੇ ਸਨ ਧੱਕੇਸ਼ਾਹੀ,ਫਿਰ ਕਿਸਾਨਾਂ ਨੇ ਕਰ ਦਿੱਤਾ ਇਹ ਵੱਡਾ ਕਾਰਨਾਮਾ

ਪੁਲਿਸ ਵਾਲੇ ਕਿਸਾਨਾਂ ਨਾਲ ਕਰ ਰਹੇ ਸਨ ਧੱਕੇਸ਼ਾਹੀ,ਫਿਰ ਕਿਸਾਨਾਂ ਨੇ ਕਰ ਦਿੱਤਾ ਇਹ ਵੱਡਾ ਕਾਰਨਾਮਾ

ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਤਾਂ ਜੋ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ ਅਤੇ ਕੇਂਦਰ ਸਰਕਾਰ ਨੂੰ ਚੁਕਾਇਆ ਜਾ ਸਕੇ।ਪਰ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ।ਜਿਸ ਕਾਰਨ ਕਿਸਾਨਾਂ ਵੱਲੋਂ ਲਗਾਤਾਰ ਅਜਿਹੇ ਅਜਿਹੇ ਫ਼ੈਸਲੇ ਲਏ ਜਾ ਰਹੇ ਹਨ ਤਾਂ ਜੋ ਕੇਂਦਰ ਸਰਕਾਰ ਉੱਤੇ ਦਬਾਅ ਬਣਾਇਆ ਜਾ ਸਕੇ। ਦੱਸ ਦੇਈਏ ਕਿ ਸਤਾਈ ਸਤੰਬਰ ਨੂੰ ਵੀ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਸ ਕਾਰਨ ਕਿਸਾਨਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਖੋ ਵੱਖਰੇ ਥਾਂਵਾਂ ਉੱਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਸਕੇ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ

ਅਤੇ ਹਰਿਆਣਾ ਦੇ ਵਿੱਚ ਭਾਜਪਾ ਦੇ ਆਗੂਆਂ ਦਾ ਕੋਈ ਵੀ ਸਮਾਗਮ ਨਹੀਂ ਹੋਣ ਦਿੱਤਾ ਜਾਂਦਾ। ਜੇਕਰ ਕੋਈ ਭਾਜਪਾ ਦਾ ਲੀਡਰ ਅਜਿਹਾ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਵੀ ਕੀਤਾ ਜਾਂਦਾ ਹੈ।ਬਹੁਤ ਸਾਰੇ ਮਾਮਲੇ ਅਜਿਹੇ ਵੀ ਆਉਂਦੇ ਹਨ ਜਿਥੇ ਪੁਲਸ ਮੁਲਾਜ਼ਮਾਂ ਵਲੋਂ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਜਾਂਦਾ ਹੈ ਜਾਂ ਫਿਰ ਉਨ੍ਹਾਂ ਲਈ ਭੱਦੀ ਸ਼ਬਦਾਵਲੀ ਵਰਤੀ ਜਾਂਦੀ ਹੈ। ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆ ਚੁੱਕੀਆਂ ਹਨ। ਜਿੱਥੇ ਕਿਸਾਨਾਂ ਦੇ ਨਾਲ ਪੁਲਿਸ ਮੁਲਾਜ਼ਮਾਂ ਵੱਲੋਂ ਧੱਕੇਸ਼ਾਹੀ ਕੀਤੀ ਜਾਂਦੀ ਹੈ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ।ਜਿਸ ਵਿੱਚ ਕੁਝ ਪੁਲਸ ਮੁਲਾਜ਼ਮ ਕਿਸਾਨਾਂ ਦੇ ਨਾਲ ਉਲਝਦੇ ਹੋਏ ਦਿਖਾਈ ਦੇ

ਰਹੇ ਹਨ। ਪਰ ਦੂਜੇ ਪਾਸੇ ਕਿਸਾਨ ਕਾਫ਼ੀ ਜ਼ਿਆਦਾ ਗੁੱਸੇ ਵਿੱਚ ਦਿਖਾਈ ਦੇ ਰਹੇ ਹਨ ਇੱਕ ਕਿਸਾਨ ਦਾ ਕਹਿਣਾ ਹੈ ਕਿ ੳੁਸ ਨੂੰ ਇਕੱਲੇ ਨੂੰ ਖੜ੍ਹਾ ਕੇ ਗੋਲੀ ਮਾਰ ਦਿਓ।ਇਸ ਦੌਰਾਨ ਪੁਲਿਸ ਮੁਲਾਜ਼ਮ ਦੀ ਬੋਲਤੀ ਬੰਦ ਹੋ ਜਾਂਦੀ ਹੈ ਦੋਨਾਂ ਧਿਰਾਂ ਦੇ ਵਿਚਕਾਰ ਕਹਾ ਸੁਣੀ ਹੁੰਦੀ ਹੈ।ਇਸ ਮਾਮਲੇ ਬਾਰੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About khabar

Leave a Reply

Your email address will not be published. Required fields are marked *