Home / खबरे / ਕੇਂਦਰ ਸਰਕਾਰ ਦੇ ਵਲੋਂ ਆਈ ਇਹ ਵੱਡੀ ਖੁਸ਼ਖਬਰੀ

ਕੇਂਦਰ ਸਰਕਾਰ ਦੇ ਵਲੋਂ ਆਈ ਇਹ ਵੱਡੀ ਖੁਸ਼ਖਬਰੀ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ। ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ ਕਿਸਾਨਾਂ ਦੇ ਨਾਲ ਕਈ ਵਾਰ ਕੇਂਦਰ ਸਰਕਾਰ ਦੀ ਮੀਟਿੰਗ ਹੋ ਚੁੱਕੀ ਹੈ। ਪਰ ਹਰ ਮੀਟਿੰਗ ਬੇਸਿੱਟਾ ਰਹਿੰਦੀ ਹੈ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਉਹ ਤਿੰਨ ਕਾਨੂੰਨਾਂ ਦੇ ਵਿਚ ਸੋਧ ਕਰ ਸਕਦੇ ਹਨ। ਪਰ ਉਨ੍ਹਾਂ ਨੂੰ ਰੱਦ ਨਹੀਂ ਕਰ ਸਕਦੇ ਪਰ ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਜਾਨਾਂ ਦੇ ਸਕਦੇ ਹਨ। ਪਰ ਬਿਲ ਰੱਦ ਕਰਵਾਏ ਬਿਨਾਂ ਆਪਣੇ ਘਰਾਂ ਨੂੰ ਵਾਪਸ ਨਹੀਂ ਜਾ ਸਕਦੇ। ਇਸ ਲਈ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ

ਡਟੇ ਹੋਏ ਹਨ ਭਾਵੇਂ ਕਿ ਉਨ੍ਹਾਂ ਨੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਵੀ ਸਾਹਮਣਾ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਵੀ ਕੁਝ ਅਜਿਹੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਆਪਣੇ ਵੱਲ ਖਿੱਚਿਆ ਜਾ ਸਕੇ ਅਤੇ ਉਨ੍ਹਾਂ ਨੂੰ ਅਹਿਸਾਸ ਦਿਵਾਇਆ ਜਾ ਸਕੇ ਕਿ ਕੇਂਦਰ ਸਰਕਾਰ ਉਨ੍ਹਾਂ ਦੇ ਲਈ ਬਹੁਤ ਵਧੀਆ ਕੰਮ ਕਰ ਰਹੀ ਹੈ। ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਨੇ ਹੁਣ ਛੇ ਹਜ਼ਾਰ ਰੁਪਏ ਪ੍ਰਤੀ ਸਾਲਾਨਾ ਮਿਲਣ ਵਾਲੀ ਰਕਮ ਨੂੰ ਹੁਣ ਬਾਰਾਂ ਹਜ਼ਾਰ

ਰੁਪਏ ਪ੍ਰਤੀ ਸਾਲਾਨਾ ਕਰ ਦਿੱਤਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।ਕੁਝ ਕਿਸਾਨਾਂ ਨੂੰ ਇਸ ਨਾਲ ਰਾਹਤ ਭਾਵੇਂ ਮਿਲ ਗਈ ਹੋਵੇ। ਪਰ ਜ਼ਿਆਦਾਤਰ ਕਿਸਾਨਾਂ ਦਾ ਕਹਿਣਾ ਹੈ ਕਿ ਬਾਰਾਂ ਹਜ਼ਾਰ ਰੁਪਏ ਨਾਲ ਖੇਤੀਬਾਡ਼ੀ ਨਹੀਂ ਹੋ ਸਕਦੀ ਕਿਸਾਨਾਂ ਦੇ ਖ਼ਰਚੇ ਬਹੁਤ ਜ਼ਿਆਦਾ ਹਨ।ਇਸ ਤੋਂ ਇਲਾਵਾ ਜਿਸ ਤਰੀਕੇ ਦੀਆਂ ਹਰਕਤਾਂ ਕੇਂਦਰ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਹਨ ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਕੋਈ ਅੰਦਾਜ਼ਾ ਵੀ ਨਹੀਂ ਹੈ।

About khabar

Leave a Reply

Your email address will not be published. Required fields are marked *