Breaking News
Home / खबरे / 30 ਰੁਪਏ ਚ ਦਿਹਾੜੀ ਕਰ ਕੇ ਇਹ ਬੱਚੇ ਮਾਂ ਨਾਲ ਚੱਕਦੇ ਹਨ ਘਰਾਂ ਵਿੱਚੋਂ ਗੋਹਾ ਕੂੜਾ

30 ਰੁਪਏ ਚ ਦਿਹਾੜੀ ਕਰ ਕੇ ਇਹ ਬੱਚੇ ਮਾਂ ਨਾਲ ਚੱਕਦੇ ਹਨ ਘਰਾਂ ਵਿੱਚੋਂ ਗੋਹਾ ਕੂੜਾ

ਸਾਡੇ ਸਮਾਜ ਵਿੱਚ ਅਜਿਹੇ ਬਹੁਤ ਸਾਰੇ ਲੋਕ ਰਹਿੰਦੇ ਹਨ ਜੋ ਆਪਣੀ ਜ਼ਿੰਦਗੀ ਦੇ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਦੇ ਹਨ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਦੇ ਵਿੱਚ ਅੱਗੇ ਵਧਣ ਲਈ ਬਹੁਤ ਜ਼ਿਆਦਾ ਸੰਘਰਸ਼ ਕਰਨਾ ਪੈਂਦਾ ਹੈ।ਕਿਉਂਕਿ ਜ਼ਿਆਦਾਤਰ ਲੋਕ ਗ਼ਰੀਬੀ ਦਾ ਸਾਹਮਣਾ ਕਰਦੇ ਹਨ।ਭਾਵੇਂ ਕਿ ਸਰਕਾਰਾਂ ਵੱਲੋਂ ਇਹ ਦਾਅਵੇ ਕੀਤੇ ਜਾਂਦੇ ਹਨ ਕਿ ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਜ਼ਿੰਦਗੀ ਦਾ ਸੁਧਾਰ ਕਰਨ ਦੇ ਲਈ ਬਹੁਤ ਸਾਰੇ ਕਦਮ ਚੁੱਕੇ ਹਨ। ਹਰ ਇੱਕ ਪਰਿਵਾਰ ਨੂੰ ਛੱਤ ਤੋਂ ਦਿੱਤੀ ਜਾ ਰਹੀ ਹੈ।ਉਨ੍ਹਾਂ ਦੇ ਖਾਣ ਪੀਣ ਦੀਆਂ ਚੀਜ਼ਾਂ ਦਾ ਵੀ ਧਿਆਨ ਰੱਖਿਆ ਜਾ

ਰਿਹਾ ਹੈ।ਪਰ ਅਸਲ ਦੇ ਵਿਚ ਇਹ ਗੱਲਾਂ ਸਿਰਫ਼ ਕਾਗਜ਼ਾਂ ਦੇ ਵਿੱਚ ਹੀ ਹੁੰਦੀਆਂ ਹਨ ਅਸਲ ਦੇ ਵਿੱਚ ਲੋਕਾਂ ਤੱਕ ਕੋਈ ਵੀ ਅਜਿਹੀ ਸਹੂਲਤ ਨਹੀਂ ਪਹੁੰਚਦੀ ਜਿਸ ਕਾਰਨ ਉਨ੍ਹਾਂ ਦੀ ਜ਼ਿੰਦਗੀ ਵਿੱਚ ਕੋਈ ਸੁਧਾਰ ਹੋ ਸਕੇ। ਕਿਉਂਕਿ ਇਸ ਦੀਆਂ ਬਹੁਤ ਸਾਰੀਆਂ ਉਦਾਹਰਨਾਂ ਮਿਲਦੀਆਂ ਹਨ। ਇੱਕ ਹੋਰ ਉਦਾਹਰਣ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਪਰਿਵਾਰ ਦੇ ਵਿਚ ਇਕ ਔਰਤ ਆਪਣੇ ਛੋਟੇ ਬੱਚਿਆਂ ਤੋਂ ਕੰਮ ਕਰਵਾਉਣ ਦੇ ਲਈ ਮਜਬੂਰ ਹੈ ਭਾਵ ਲੋਕਾਂ ਦੇ ਘਰਾਂ ਵਿੱਚ ਜਾ ਕੇ ਇਹ ਗੋਹਾ ਕੂੜਾ ਚੁੱਕਣ ਦਾ ਕੰਮ ਕਰਦੇ ਹਨ। ਛੋਟੀ ਉਮਰ ਦੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਲੋਕਾਂ ਦੇ ਘਰਾਂ ਦੇ ਵਿੱਚ ਕੰਮ ਕਰਨਾ ਪੈਂਦਾ ਹੈ। ਉਨ੍ਹਾਂ ਨਾਲ ਗੱਲਬਾਤ ਕਰਨ ਤੇ ਉਨ੍ਹਾਂ ਨੇ ਗੰਭੀਰਤਾ ਨਾਲ ਜਵਾਬ ਦਿੱਤੇ ਕਿ ਉਨ੍ਹਾਂ ਦੀ ਇਹ ਉਨ੍ਹਾਂ ਦੀ ਮਜਬੂਰੀ ਹੈ। ਦਸ ਦਈਏ ਕਿ ਇਸ ਔਰਤ ਦੇ ਪਤੀ ਦੀ ਮੌਤ ਨੌੰ ਸਾਲ ਪਹਿਲਾਂ ਹੋ ਚੁੱਕੀ ਹੈ ਅਤੇ ਤਿੰਨ

ਸਾਲ ਪਹਿਲਾਂ ਇਨ੍ਹਾਂ ਦੇ ਘਰ ਦੀਆਂ ਛੱਤਾਂ ਡਿੱਗ ਚੁੱਕੀਆਂ ਹਨ, ਜਿਸ ਕਾਰਨ ਇਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਦੋਂ ਭਾਰੀ ਮੀਂਹ ਆਉਂਦਾ ਹੈ ਤਾਂ ਉਸ ਸਮੇਂ ਗੁਰਦੁਆਰਾ ਸਾਹਿਬ ਵਿਚ ਜਾ ਕੇ ਇਹ ਰਾਤਾਂ ਕੱਟਦੇ ਹਨ ਕਿਸੇ ਵੀ ਪੰਚ ਸਰਪੰਚ ਵੱਲੋਂ ਅਜੇ ਤੱਕ ਇਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ ਗਈ,ਨਾ ਹੀ ਕਿਸੇ ਸਮਾਜਸੇਵੀ ਸੰਸਥਾ ਨੇ ਇਨ੍ਹਾਂ ਦੀ ਬਾਂਹ ਫੜੀ ਹੈ।ਇਨ੍ਹਾਂ ਵੱਲੋਂ ਹੁਣ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ ਤਾਂ ਜੋ ਇਨ੍ਹਾਂ ਦੀ ਜ਼ਿੰਦਗੀ ਵਿੱਚ ਥੋੜ੍ਹਾ ਸੁਧਾਰ ਹੋ ਸਕੇ।

About khabar

Leave a Reply

Your email address will not be published. Required fields are marked *