Breaking News
Home / खबरे / ਤੀਰ ਨਾਲੋਂ ਵੀ ਤਿੱਖੀ ਕਲਮ ਹੈ ਇਸ ਵੀਰ ਦੀ,ਵੇਖੋ ਕਿਵੇਂ ਦਹਾੜਿਆ ਮੋਦੀ ਦੇ ਅੱਗੇ

ਤੀਰ ਨਾਲੋਂ ਵੀ ਤਿੱਖੀ ਕਲਮ ਹੈ ਇਸ ਵੀਰ ਦੀ,ਵੇਖੋ ਕਿਵੇਂ ਦਹਾੜਿਆ ਮੋਦੀ ਦੇ ਅੱਗੇ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵਧੀਆਂ ਹੋਈਆਂ ਹਨ। ਉਨ੍ਹਾਂ ਵੱਲੋਂ ਵੀ ਵੱਖੋ ਵੱਖਰੇ ਫ਼ੈਸਲੇ ਲਏ ਜਾ ਰਹੇ ਹਨ ਤਾਂ ਜੋ ਕੇਂਦਰ ਸਰਕਾਰ ਸਰਕਾਰ ਉੱਤੇ ਦਬਾਅ ਬਣਾਇਆ ਜਾ ਸਕੇ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਜਿਵੇਂ ਕਿ ਅਸੀਂ ਜਾਣਦੇ ਹਾਂ ਇਸ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਨੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਹੀ ਉਹ ਹਰ ਇਕ ਸਮੱਸਿਆ ਦਾ ਸਾਹਮਣਾ ਕਰਨ ਦੇ ਲਈ

ਤਿਆਰ ਹਨ। ਬਹੁਤ ਸਾਰੇ ਕਿਸਾਨ ਜਾਨ ਗਵਾ ਚੁੱਕੇ ਹਨ ਅਤੇ ਬਾਕੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ।ਉਸ ਸਮੇਂ ਤੱਕ ਉਹ ਆਪਣੇ ਘਰਾਂ ਨੂੰ ਨਹੀਂ ਜਾਣਗੇ ਭਾਵੇਂ ਕਿ ਉਨ੍ਹਾਂ ਨੂੰ ਜਾਨ ਕਿਉਂ ਨਾ ਦੇਣੀ ਪੈ ਜਾਵੇ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਭਾਵ ਸਤਾਈ ਸਤੰਬਰ ਨੂੰ ਭਾਰਤ ਬੰਦ ਸੀ ਇਸ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਭਾਵ ਬਹੁਤ ਸਾਰੀਆਂ ਥਾਵਾਂ ਤੇ ਪੂਰਨ ਤੌਰ ਤੇ ਆਵਾਜਾਈ ਨੂੰ ਠੱਪ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਲੋਕਾਂ ਨੇ ਇਸ ਦਾ ਸਮਰਥਨ ਕੀਤਾ ਕਈ ਥਾਵਾਂ ਤੇ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ।ਇਸ

ਦੌਰਾਨ ਨੌਜਵਾਨਾਂ ਦੇ ਵਿਚ ਵੀ ਕਾਫੀ ਜ਼ਿਆਦਾ ਜੋਸ਼ ਵੇਖਣ ਨੂੰ ਮਿਲਿਆ। ਇਕ ਨੌਜਵਾਨ ਦੀ ਵੀਡੀਓ ਵੀ ਸਾਹਮਣੇ ਆ ਰਹੀ ਹੈ।ਜਿਸ ਵਿੱਚ ਉਹ ਕੁਝ ਲਾਈਨਾਂ ਗਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ।ਇਨ੍ਹਾਂ ਲਾਈਨਾਂ ਨੂੰ ਸੁਣਨ ਤੋਂ ਬਾਅਦ ਕਿਸੇ ਦੇ ਵਿੱਚ ਵੀ ਜੋਸ਼ ਭਰ ਜਾਵੇ ਦੇਖਿਆ ਜਾਵੇ ਤਾਂ ਇਨ੍ਹਾਂ ਲਾਈਨਾਂ ਦੇ ਵਿੱਚ ਕਿਸਾਨਾਂ ਦਾ ਦੁੱਖ ਵੀ ਹੈ ਅਤੇ ਉਨ੍ਹਾਂ ਦਾ ਜੋਸ਼ ਵੀ ਝਲਕਦਾ ਹੈ ਕਿ ਉਨ੍ਹਾਂ ਨੂੰ ਭਾਵੇਂ ਕੁਝ ਵੀ ਕਰਨਾ ਪੈ ਜਾਵੇ।ਪਰ ਉਹ ਕਾਨੂੰਨ ਰੱਦ ਕਰਵਾਏ ਬਿਨਾਂ ਵਾਪਸ ਨਹੀਂ ਜਾਣਗੇ।

About khabar

Leave a Reply

Your email address will not be published. Required fields are marked *