Home / खबरे / ਹਰਚਰਨ ਕੇਸ ਮਾਮਲੇ ਦੇ ਵਿੱਚ ਆਈ ਇਹ ਵੱਡੀ ਖ਼ਬਰ

ਹਰਚਰਨ ਕੇਸ ਮਾਮਲੇ ਦੇ ਵਿੱਚ ਆਈ ਇਹ ਵੱਡੀ ਖ਼ਬਰ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਹਰਚਰਨ ਸਿੰਘ ਨਾਮ ਦੇ ਸਤਾਰਾਂ ਸਾਲਾਂ ਦੇ ਲੜਕੇ ਦਾ ਕ-ਤ-ਲ ਕਰ ਦਿੱਤਾ ਗਿਆ ਸੀ। ਕਿਉਂਕਿ ਉਸ ਦਾ ਇੱਕ ਲੜਕੀ ਦੇ ਨਾਲ ਪ੍ਰੇਮ ਸਬੰਧ ਚੱਲ ਰਿਹਾ ਸੀ। ਜਦੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਹੁੰਦੀ ਹੈ ਤਾਂ ਉਹ ਲੜਕੇ ਨੂੰ ਕਰੰਟ ਲਗਾ ਕੇ ਮੌਤ ਦੇ ਘਾਟ ਉਤਾਰ ਦਿੰਦੇ ਹਨ।ਬਾਅਦ ਵਿੱਚ ਉਸ ਨੂੰ ਖੇਤਾਂ ਵਿੱਚ ਸੁੱਟ ਦਿੱਤਾ ਜਾਂਦਾ ਹੈ। ਲੜਕੀ ਦੇ ਪਰਿਵਾਰਕ ਮੈਂਬਰ ਇਸ ਗੱਲ ਤੋਂ ਮੁੱਕਰ ਜਾਂਦੇ ਹਨ ਕਿ ਉਨ੍ਹਾਂ ਨੇ ਇਸ ਲੜਕੇ ਨੂੰ ਮਾਰਿਆ ਹੈ ਉਨ੍ਹਾਂ ਦਾ ਕਹਿਣਾ ਸੀ ਕਿ ਖੇਤਾਂ ਦੇ ਆਲੇ ਦੁਆਲੇ ਲੱਗੀ ਹੋਈ ਕਰੰਟ ਵਾਲੀ ਤਾਰ ਨਾਲ ਲੱਗਣ ਕਰਕੇ ਹਰਚਰਨ ਸਿੰਘ ਦੀ ਮੌਤ

ਹੋਈ ਸੀ। ਉਸ ਤੋਂ ਬਾਅਦ ਵੱਡੀ ਗਿਣਤੀ ਦੇ ਵਿਚ ਲੋਕਾਂ ਨੇ ਸੋਸ਼ਲ ਮੀਡੀਆ ਉੱਤੇ ਆਵਾਜ਼ ਉਠਾਈ ਕਿ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ।ਜਿਸ ਲਈ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ। ਪਰ ਹੁਣ ਤਕ ਇਸ ਮਾਮਲੇ ਦੇ ਵਿੱਚ ਪੁਲੀਸ ਮੁਲਾਜ਼ਮਾਂ ਵੱਲੋਂ ਜੋ ਕਾਰਵਾਈ ਕੀਤੀ ਗਈ ਹੈ,ਉਸ ਤੋਂ ਸੰਤੁਸ਼ਟੀ ਨਹੀਂ ਜਤਾਈ ਜਾ ਸਕਦੀ।ਕਿਉਂਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਖਿਲਾਫ ਤਿੱਨ ਸੌ ਦੋ ਦੀ ਧਾਰਾ ਲੱਗਣ ਦੀ ਗੱਲ ਕਹੀ ਜਾ ਰਹੀ ਹੈ।ਪਰ ਫਿਰ ਵੀ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਜਿਸ ਅਫ਼ਸਰ ਵੱਲੋਂ ਇਸ

ਮਾਮਲੇ ਦੀ ਇਮਾਨਦਾਰੀ ਦੇ ਨਾਲ ਛਾਣਬੀਣ ਕੀਤੀ ਜਾ ਰਹੀ ਸੀ,ਉਸ ਦਾ ਤਬਾਦਲਾ ਕਰ ਦਿੱਤਾ ਗਿਆ ਹੈ।ਇੱਥੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਕੋਲ ਪੈਸਾ ਜ਼ਿਆਦਾ ਹੈ ਜਿਸ ਕਾਰਨ ਉਨ੍ਹਾਂ ਦੀ ਪਹੁੰਚ ਵੀ ਵੱਡੀ ਹੈ।ਇਸ ਲਈ ਇਸ ਮਾਮਲੇ ਦੇ ਵਿੱਚ ਢਿੱਲੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਮਾਮਲੇ ਦੇ ਵਿੱਚ ਪੇਸ਼ ਕੀਤੀ ਗਈ ਪੋਸਟਮਾਰਟਮ ਦੀ ਰਿਪੋਰਟ ਨੂੰ ਵੀ ਗਲਤ ਠਹਿਰਾਇਆ ਜਾ ਰਿਹਾ ਹੈ।

About khabar

Leave a Reply

Your email address will not be published. Required fields are marked *