Breaking News
Home / खबरे / ਪੰਜਾਬ ਸਰਕਾਰ ਦੇ ਉੱਪਰ ਆਈ ਇਹ ਮੁਸੀਬਤ ,ਮੁੱਖ ਮੰਤਰੀ ਫਸ ਗਿਆ ਕਸੂਤਾ

ਪੰਜਾਬ ਸਰਕਾਰ ਦੇ ਉੱਪਰ ਆਈ ਇਹ ਮੁਸੀਬਤ ,ਮੁੱਖ ਮੰਤਰੀ ਫਸ ਗਿਆ ਕਸੂਤਾ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਤੇ ਹੁਣ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਜੋ ਵਾਅਦੇ ਲੋਕਾਂ ਦੇ ਨਾਲ ਕੀਤੀ ਸੀ ਉਨ੍ਹਾਂ ਨੂੰ ਉਨ੍ਹਾਂ ਨੇ ਨਹੀਂ ਨਿਭਾਇਆ ਜਿਸ ਕਾਰਨ ਲੋਕਾਂ ਦੇ ਗੁੱਸੇ ਦਾ ਸਾਹਮਣਾ ਉਨ੍ਹਾਂ ਨੂੰ ਕਰਨਾ ਪਿਆ।ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਚਿੰਤਾ ਵਿੱਚ ਡੁੱਬੇ ਹੋਏ ਹਨ ਕਿਉਂਕਿ ਜਿਹੜੇ ਧਰਨੇ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਲੱਗ ਰਹੇ ਸੀ।ਹੁਣ ਉਹ ਧਰਨੇ ਪੰਜਾਬ ਕਾਂਗਰਸ ਦੇ ਖਿਲਾਫ ਲੱਗ ਰਹੇ ਹਨ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਲੋਕਾਂ ਨਾਲ ਕੀਤੇ

ਗਏ ਵਾਅਦਿਆਂ ਨੂੰ ਪੂਰਾ ਕਰਨ।ਦੱਸ ਦਈਏ ਕਿ ਕਾਫੀ ਲੰਬੇ ਸਮੇਂ ਤੋਂ ਪਨਬੱਸ ਅਤੇ ਪੀਆਰਟੀਸੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।ਪਿਛਲੇ ਦਿਨਾਂ ਦੇ ਵਿੱਚ ਉਨ੍ਹਾਂ ਨੇ ਹੜਤਾਲ ਵੀ ਕਰ ਦਿੱਤੀ ਸੀ।ਜਿਸ ਕਾਰਨ ਪੰਜਾਬ ਟਰਾਂਸਪੋਰਟ ਮਹਿਕਮੇ ਦਾ ਕਾਫੀ ਜ਼ਿਆਦਾ ਨੁਕਸਾਨ ਹੋਇਆ।ਪਰ ਬਾਅਦ ਵਿੱਚ ਇਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਜਲਦੀ ਹੀ ਇਨ੍ਹਾਂ ਦੇ ਮਸਲੇ ਨੂੰ ਹੱਲ ਕਰ ਦਿੱਤਾ ਜਾਵੇਗਾ।ਪਰ ਅਜੇ ਤੱਕ ਇਨ੍ਹਾਂ ਦੇ ਇਸ ਮਾਮਲੇ ਸਬੰਧੀ ਕੋਈ ਵੀ ਬਿਆਨ

ਸਾਹਮਣੇ ਨਹੀਂ ਆਇਆ ਭਾਵ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ ਅਤੇ ਹੁਣ ਇਨ੍ਹਾਂ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਦੱਸ ਅਕਤੂਬਰ ਤੱਕ ਅਜੇ ਕਰੀਨਾ ਦੇ ਮਾਮਲੇ ਨੂੰ ਹੱਲ ਨਾ ਕੀਤਾ ਗਿਆ ਤਾਂ ਮੁੜ ਤੋਂ ਹਡ਼ਤਾਲ ਕੀਤੀ ਜਾਵੇਗੀ ਅਤੇ ਇਹ ਹਡ਼ਤਾਲ ਅਣਮਿੱਥੇ ਸਮੇਂ ਦੇ ਲਈ ਹੋਵੇਗੀ।ਸੋ ਹੁਣ ਜਾਂਦੀ ਸਰਕਾਰ ਵੱਲੋਂ ਕੀ ਫ਼ੈਸਲਾ ਲਿਆ ਜਾਵੇਗਾ ਇਸ ਦੀ ਉਡੀਕ ਰਹੇਗੀ ਦੇਖਣਾ ਹੋਵੇਗਾ ਕਿ ਚੰਨੀ ਸਰਕਾਰ ਵੱਲੋਂ ਜੋ ਵਾਅਦੇ ਲੋਕਾਂ ਦੇ ਨਾਲ ਕੀਤੇ ਜਾ ਰਹੇ ਹਨ ਉਨ੍ਹਾਂ ਨੂੰ ਨਿਭਾਇਆ ਜਾਵੇਗਾ ਜਾਂ ਨਹੀਂ।

About khabar

Leave a Reply

Your email address will not be published. Required fields are marked *