Breaking News
Home / खबरे / ਉੱਤਰ ਪ੍ਰਦੇਸ਼ ਦੇ ਕਿਸਾਨਾਂ ਦੇ ਉੱਪਰ ਹੋਇਆ ਜਾਨਲੇਵਾ ਹਮਲਾ,ਕਈ ਕਿਸਾਨਾਂ ਦੀ ਹੋਈ ਮੌਤ

ਉੱਤਰ ਪ੍ਰਦੇਸ਼ ਦੇ ਕਿਸਾਨਾਂ ਦੇ ਉੱਪਰ ਹੋਇਆ ਜਾਨਲੇਵਾ ਹਮਲਾ,ਕਈ ਕਿਸਾਨਾਂ ਦੀ ਹੋਈ ਮੌਤ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ।ਜਾਣਕਾਰੀ ਮੁਤਾਬਕ ਇੱਥੇ ਕਿਸਾਨਾਂ ਵੱਲੋਂ ਕੇਂਦਰੀ ਮੰਤਰੀ ਦੇ ਲੜਕੇ ਦਾ ਵਿਰੋਧ ਕੀਤਾ ਜਾ ਰਿਹਾ ਸੀ।ਜਾਣਕਾਰੀ ਮੁਤਾਬਕ ਇੱਥੇ ਇਕ ਹੈਲੀਪੈਡ ਉਤਰਿਆ ਸੀ ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ ਪਰ ਇਸ ਦੌਰਾਨ ਭਾਜਪਾ ਦੇ ਕੁਝ ਲੋਕਾਂ ਵੱਲੋਂ ਕਿਸਾਨਾਂ ਉੱਤੇ ਗੱਡੀਆਂ ਚੜ੍ਹਾ ਦਿੱਤੀਆਂ ਗਈਆਂ। ਜਿਸ ਕਾਰਨ ਬਹੁਤ ਸਾਰੇ ਕਿਸਾਨ ਕੁਚਲੇ ਗਏ।ਜਾਣਕਾਰੀ ਮੁਤਾਬਕ ਡੇਢ ਦਰਜਨ ਤੋਂ ਜ਼ਿਆਦਾ ਕਿਸਾਨ ਜ਼ਖ਼ਮੀ ਹੋਏ ਹਨ ਅਤੇ ਤਿੰਨ ਚਾਰ ਕਿਸਾਨਾਂ ਨੇ ਮੌਤ ਦੀ ਖਬਰ ਸਾਹਮਣੇ

ਆਈ ਹੈ।ਇਸ ਘਟਨਾ ਨੇ ਸਾਰਿਆਂ ਦਾ ਦਿਲ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਕਿਸਾਨਾਂ ਦੇ ਵਿੱਚ ਬਹੁਤ ਜ਼ਿਆਦਾ ਗੁੱਸਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।ਜਿਨ੍ਹਾਂ ਨੇ ਇਨ੍ਹਾਂ ਕਿਸਾਨਾਂ ਦੀ ਜਾਨ ਲਈ ਹੈ ਦੱਸ ਦਈਏ ਕਿ ਇਸ ਮਾਮਲੇ ਬਾਰੇ ਗੋਦੀ ਮੀਡੀਆ ਦੁਆਰਾ ਕੋਈ ਵੀ ਖ਼ਬਰ ਨਹੀਂ ਦਿਖਾਈ ਗਈ। ਇਸ ਘਟਨਾ ਨੂੰ ਪੰਜ ਘੰਟੇ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਿਆ ਹੈ।ਪਰ ਕਿਸੇ ਵੀ ਨੈਸ਼ਨਲ ਮੀਡੀਆ ਵੱਲੋਂ ਅਜਿਹੀ ਕੋਈ ਵੀ ਖ਼ਬਰ ਨਹੀਂ ਦਿਖਾਈ ਜਾ ਰਹੀ ਕਿ ਕੇਂਦਰੀ ਮੰਤਰੀ ਦੇ ਲੜਕੇ ਵੱਲੋਂ ਅਜਿਹਾ ਕੋਈ ਕੰਮ ਕੀਤਾ ਗਿਆ ਹੈ।ਇਸ ਤੋਂ ਇਲਾਵਾ ਪੁਲਸ ਪ੍ਰਸ਼ਾਸਨ ਵੱਲੋਂ ਵੀ ਕੁਝ ਖਾਸ

ਕਾਰਵਾਈ ਨਹੀਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਕਿਸਾਨ ਆਗੂ ਲਖੀਮਪੁਰ ਦੇ ਵਿਚ ਪਹੁੰਚ ਰਹੇ ਹਨ ਤਾਂ ਜੋ ਇੱਥੇ ਇਨਸਾਫ਼ ਲਿਆ ਜਾ ਸਕੇ ਅਤੇ ਜਿਹੜੇ ਲੋਕਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਉਨ੍ਹਾਂ ਦੇ ਖ਼ਿਲਾਫ਼ ਪ੍ਰਦਰਸ਼ਨ ਹੋ ਸਕੇ।ਜਾਣਕਾਰੀ ਮੁਤਾਬਕ ਕਿਸਾਨ ਵਿਰੋਧ ਕਰਨ ਤੋਂ ਬਾਅਦ ਆਪਣੇ ਘਰਾਂ ਨੂੰ ਵਾਪਸ ਜਾ ਰਹੀ ਸੀ ਉਸ ਸਮੇਂ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਖ਼ਬਰ ਇੱਥੋਂ ਤੱਕ ਸਾਹਮਣੇ ਆ ਰਹੀ ਹੈ ਕਿ ਇਨ੍ਹਾਂ ਕਿਸਾਨਾਂ ਦੇ ਉੱਤੇ ਗੋ-ਲੀ-ਆਂ ਵੀ ਚਲਾਈਆਂ ਗਈਆਂ ਹਨ।

About khabar

Leave a Reply

Your email address will not be published. Required fields are marked *