Home / खबरे / ਉੱਤਰ ਪ੍ਰਦੇਸ਼ ਵਿਚ ਕਿਸਾਨਾਂ ਉੱਪਰ ਹੋਏ ਹਮਲੇ ਤੋਂ ਬਾਅਦ ਲੱਖਾ ਸਿਧਾਣਾ ਅਤੇ ਗੁਰਨਾਮ ਚੜੂਨੀ ਨੇ ਕੀਤਾ ਇਹ ਵੱਡਾ ਐਲਾਨ

ਉੱਤਰ ਪ੍ਰਦੇਸ਼ ਵਿਚ ਕਿਸਾਨਾਂ ਉੱਪਰ ਹੋਏ ਹਮਲੇ ਤੋਂ ਬਾਅਦ ਲੱਖਾ ਸਿਧਾਣਾ ਅਤੇ ਗੁਰਨਾਮ ਚੜੂਨੀ ਨੇ ਕੀਤਾ ਇਹ ਵੱਡਾ ਐਲਾਨ

ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ।ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ।ਇਸ ਦੌਰਾਨ ਕਿਸਾਨਾਂ ਨੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕੀਤਾ ਹੈ ਅਤੇ ਹੁਣ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ।ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿੱਚ ਕੁਝ ਕਿਸਾਨਾਂ ਨੂੰ ਗੱਡੀ ਹੇਠਾਂ ਕੁਚਲਿਆ ਗਿਆ ਹੈ ਅਤੇ ਤਿੰਨ ਤੋਂ ਚਾਰ ਕਿਸਾਨਾਂ ਦੇ ਮਰਨ ਦੀ ਖਬਰ ਸਾਹਮਣੇ ਆ ਰਹੀ ਹੈ।ਇਸ ਤੋਂ ਇਲਾਵਾ ਡੇਢ ਦਰਜਨ ਤੋਂ ਜ਼ਿਆਦਾ ਜ਼ਖ਼ਮੀ ਹੋਏ ਹਨ।ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਥੇ ਕਿਸਾਨਾਂ ਉੱਤੇ ਗੋ-ਲੀ-ਆਂ ਚਲਾਈਆਂ ਗਈਆਂ ਹਨ।ਸੋ

ਇਸ ਤੋਂ ਜ਼ਿਆਦਾ ਬੇਰਹਿਮੀ ਵਾਲੀ ਗੱਲ ਕੋਈ ਵੀ ਨਹੀਂ ਹੋ ਸਕਦੀ ਇਸ ਮਾਮਲੇ ਬਾਰੇ ਬੋਲਦੇ ਹੋਏ ਲੱਖਾ ਸਿਧਾਣਾ ਨੇ ਕਿਹਾ ਕਿ ਇਹ ਯੋਗੀ ਸਰਕਾਰ ਦੀ ਗੁੰ-ਡਾ-ਗ-ਰ-ਦੀ ਹੈ। ਉਨ੍ਹਾਂ ਵੱਲੋਂ ਹੀ ਇਹ ਸਭ ਕੁਝ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕ ਡਰ ਜਾਣ ਅਤੇ ਆਪਣੇ ਘਰਾਂ ਨੂੰ ਵਾਪਸ ਚਲੇ ਜਾਣ ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਯੋਗੀ ਸਰਕਾਰ ਨੂੰ ਤਾਨਾਸ਼ਾਹੀ ਸਰਕਾਰ ਦਾ ਨਾਮ ਦਿੱਤਾ ਹੈ।ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨੂੰ ਹੋਏ ਕਈ ਘੰਟੇ ਬੀਤ ਚੁੱਕੇ ਹਨ।ਪਰ ਨੈਸ਼ਨਲ ਮੀਡੀਆ

ਵੱਲੋਂ ਅਜੇ ਤੱਕ ਇੱਕ ਵੀ ਖ਼ਬਰ ਨਹੀਂ ਦਿਖਾਈ ਗਈ ਕਿ ਉੱਤਰ ਪ੍ਰਦੇਸ਼ ਦੇ ਵਿੱਚ ਅਜਿਹੀ ਕੋਈ ਘਟਨਾ ਵਾਪਰੀ ਹੈ।ਇਸ ਤੋਂ ਇਲਾਵਾ ਖਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ ਇੱਥੇ ਇੰਟਰਨੈੱਟ ਨੂੰ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਕਿਸੇ ਪ੍ਰਕਾਰ ਦੀ ਕੋਈ ਖ਼ਬਰ ਬਾਹਰ ਨਾ ਜਾ ਸਕੇ।ਜਾਣਕਾਰੀ ਮੁਤਾਬਕ ਹੁਣ ਉੱਤਰ ਪ੍ਰਦੇਸ਼ ਦੇ ਲਖੀਮਪੁਰ ਦੇ ਵਿੱਚ ਇਕੱਠ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨਾਲ ਜੋ ਗਲਤ ਹੋਇਆ ਹੈ ਇਸ ਦਾ ਹਿਸਾਬ ਲਿਆ ਜਾ ਸਕੇ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾ ਸਕੇ।

About khabar

Leave a Reply

Your email address will not be published. Required fields are marked *