Home / खबरे / ਗੁਰਦੁਆਰਾ ਸਾਹਿਬ ਵਿੱਚ ਹੋਇਆ ਆਪੱਤੀਜਨਕ ਕੰਮ,ਵਾਇਰਲ ਹੋਈ ਵੀਡਿਓ

ਗੁਰਦੁਆਰਾ ਸਾਹਿਬ ਵਿੱਚ ਹੋਇਆ ਆਪੱਤੀਜਨਕ ਕੰਮ,ਵਾਇਰਲ ਹੋਈ ਵੀਡਿਓ

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਗੁਰੂ ਘਰਾਂ ਦੇ ਵਿੱਚ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਬਹੁਤ ਸਾਰੇ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ।ਕੁਝ ਲੋਕ ਇਨ੍ਹਾਂ ਦਾ ਵਿਰੋਧ ਕਰਦੇ ਹਨ ਅਤੇ ਕੁਝ ਲੋਕ ਇਨ੍ਹਾਂ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹਨ।ਦੇਖਿਆ ਜਾਵੇ ਤਾਂ ਲਗਾਤਾਰ ਬੇਅਦਬੀ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ।ਪਰ ਇਨ੍ਹਾਂ ਮਾਮਲਿਆਂ ਉੱਤੇ ਕੋਈ ਵੀ ਕਾਰਵਾਈ ਨਹੀਂ ਹੋ

ਰਹੀ ਇਕ ਨਵਾਂ ਮਾਮਲਾ ਸਾਹਮਣੇ ਆ ਰਿਹਾ ਹੈ,ਜਿਥੇ ਇਕ ਗੁਰੂ ਘਰ ਦੇ ਵਿਚ ਇਕ ਸਰਦਾਰ ਵਿਅਕਤੀ ਵੱਲੋਂ ਗੁਰੂ ਦੀ ਗੋਲਕ ਦੇ ਵਿੱਚੋਂ ਚੋਰੀ ਕੀਤੀ ਜਾ ਰਹੀ ਸੀ।ਇਸ ਮੌਕੇ ਗੁਰੂ ਘਰ ਦੇ ਪ੍ਰਬੰਧਕਾਂ ਨੂੰ ਇਸ ਵਿਅਕਤੀ ਉਤੇ ਸ਼ੱਕ ਹੋਇਆ ਉਸ ਤੋਂ ਬਾਅਦ ਉਨ੍ਹਾਂ ਨੇ ਇਸ ਉਤੇ ਨਿਗ੍ਹਾ ਰੱਖੀ।ਬਾਅਦ ਵਿੱਚ ਇਸ ਨੂੰ ਰੰਗੇ ਹੱਥੀਂ ਫੜ ਲਿਆ ਗਿਆ ਅਤੇ ਇਸ ਕੋਲੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ।ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ

ਗੁਰੂ ਘਰ ਦੇ ਪ੍ਰਬੰਧਕ ਵੱਲੋਂ ਇਸ ਦੇ ਸੋਟੀਆਂ ਵੀ ਮਾਰੀਆਂ ਜਾ ਰਹੀਆਂ ਹਨ ਅਤੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀ ਗਈ ਹੈ।ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ।ਕੁਝ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਘਟੀਆ ਲੋਕ ਗੁਰੂ ਘਰ ਨੂੰ ਬਦਨਾਮ ਕਰ ਦਿੰਦੇ ਹਨ ਭਾਵ ਉਹ ਗੁਰੂ ਘਰ ਨੂੰ ਵੀ ਨਹੀਂ ਬਖ਼ਸ਼ਦੇ।ਪਰ ਉੱਥੇ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਹੋ ਸਕਦਾ ਹੈ

ਇਸ ਵਿਅਕਤੀ ਨੂੰ ਕੋਈ ਜ਼ਰੂਰੀ ਕੰਮ ਹੋਵੇ।ਜਿਸ ਕਾਰਨ ਇਸ ਨੂੰ ਅਜਿਹਾ ਕੰਮ ਕਰਨਾ ਪਿਆ ਹੋਵੇ। ਕਿਉਂਕਿ ਸਾਡੇ ਸਮਾਜ ਦਾ ਦੇ ਵਿੱਚ ਮਹਿੰਗਾਈ ਅਤੇ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਲੋਕਾਂ ਨੂੰ ਗ਼ਲਤ ਕੰਮ ਵੀ ਕਰਨੇ ਪੈ ਰਹੇ ਹਨ।ਕੁਝ ਲੋਕਾਂ ਦਾ ਕਹਿਣਾ ਹੈ ਕਿ ਗੁਰੂ ਦੇ ਗੋਲਕਾਂ ਨੂੰ ਵੱਡੇ ਪੱਧਰ ਤੇ ਵੀ ਲੁੱਟਿਆ ਜਾ ਰਿਹਾ ਹੈ ਤਾਂ ਫਿਰ ਉਨ੍ਹਾਂ ਦੇ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਹੋ ਰਹੀ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About khabar

Leave a Reply

Your email address will not be published. Required fields are marked *