Home / खबरे / ਅੱਧੀ ਰਾਤ ਨੂੰ ਦੁਕਾਨਦਾਰ ਦੇ ਉਡੇ ਹੋਸ਼ ਤੂਸੀ ਵੀ ਦੇਖ ਕੇ ਰਹਿ ਜਾਉਗੇ ਹੈਰਾਨ

ਅੱਧੀ ਰਾਤ ਨੂੰ ਦੁਕਾਨਦਾਰ ਦੇ ਉਡੇ ਹੋਸ਼ ਤੂਸੀ ਵੀ ਦੇਖ ਕੇ ਰਹਿ ਜਾਉਗੇ ਹੈਰਾਨ

ਪੰਜਾਬ ਦੇ ਹਾਲਾਤ ਦਿਨੋ ਦਿਨ ਮਾੜੇ ਹੁੰਦੇ ਜਾ ਰਹੇ ਹਨ ਰੋਜ਼ਾਨਾ ਹੀ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਇਕ ਕਰਿਆਨੇ ਦੀ ਦੁਕਾਨ ਦੇ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਕ ਇੱਥੇ ਇੱਕ ਲੱਖ ਉਨੀ ਹਜ਼ਾਰ ਰੁਪਿਆ ਚੋਰੀ ਕੀਤਾ ਗਿਆ।ਜਾਣਕਾਰੀ ਮੁਤਾਬਕ ਰਾਤ ਦੇ ਸਮੇਂ ਦੁਕਾਨਦਾਰ ਨੇ ਆਪਣੀ

ਦੁਕਾਨ ਬੰਦ ਕੀਤੀ ਅਤੇ ਉਹ ਆਪਣੇ ਘਰ ਚਲਾ ਗਿਆ।ਉਸ ਤੋਂ ਬਾਅਦ ਚੋਰਾਂ ਨੇ ਇਸ ਦੀ ਦੁਕਾਨ ਦਾ ਸ਼ਟਰ ਤੋੜਿਆ ਅਤੇ ਗੱਲੇ ਵਿਚ ਪਏ ਹੋਏ ਇੱਕ ਲੱਖ ਉਨੀ ਹਜ਼ਾਰ ਰੁਪਏ ਚੋਰੀ ਕਰ ਲਏ।ਅਗਲੀ ਸਵੇਰ ਦੁਕਾਨਦਾਰ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਹੋਈ ਉਸ ਤੋਂ ਬਾਅਦ ਸੀਸੀਟੀਵੀ ਕੈਮਰਿਆਂ ਨੂੰ ਵੀ ਚੈੱਕ ਕੀਤਾ ਗਿਆ ਤਾਂ ਦੋ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ।ਪੁਲੀਸ ਮੁਲਾਜ਼ਮਾਂ ਨੂੰ ਵੀ ਇਸ ਦੀ ਸੂਚਨਾ ਦਿੱਤੀ ਗਈ ਹੈ।

ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਲਦੀ ਹੀ ਚੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਅਜਿਹੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਜਿਸ ਨਾਲ ਲੋਕਾਂ ਦਾ ਵੀ ਨੁਕਸਾਨ ਹੋ ਰਿਹਾ ਹੈ।ਪੁਲੀਸ ਪ੍ਰਸ਼ਾਸਨ ਵੱਲੋਂ ਵੀ ਕੁਝ ਖ਼ਾਸ ਕਾਰਵਾਈ ਨਹੀਂ ਕੀਤੀ ਜਾਂਦੀ ਕਈ ਮਾਮਲਿਆਂ ਦੇ ਵਿਚ ਚੋਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਜਿਹਡ਼ੇ

ਮਾਮਲਿਅਾਂ ਦੇ ਵਿੱਚ ਚੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਨਹੀਂ ਹੁੰਦੀ।ਜਿਸ ਕਾਰਨ ਅਜਿਹੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।ਪੁਲੀਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਮਾਮਲਿਆਂ ਦੇ ਵਿੱਚ ਈਮਾਨਦਾਰੀ ਦੇ ਨਾਲ ਕੰਮ ਕਰਨ ਤਾਂ ਜੋ ਲੋਕਾਂ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ।ਇਸ ਤੋਂ ਇਲਾਵਾ ਸਰਕਾਰ ਨੂੰ ਵੀ ਪੰਜਾਬ ਦੇ ਵਿੱਚ ਨਸ਼ੇ ਨੂੰ ਰੋਕਣਾ ਚਾਹੀਦਾ ਹੈ।ਕਿਉਂਕਿ ਬਹੁਤ ਸਾਰੇ ਲੋਕ ਨਸ਼ੇ ਨਾਲ ਪੀਡ਼ਤ ਹਨ ਅਤੇ ਨਸ਼ੇ ਦੀ ਪੂਰਤੀ ਦੇ ਲਈ ਉਹ ਅਜਿਹੇ ਕੰਮ ਕਰਦੇ ਹਨ।

About khabar

Leave a Reply

Your email address will not be published. Required fields are marked *