Breaking News
Home / खबरे / ਪੀਲੀਭੀਤ ਵਾਲੇ ਹਰਚਰਨ ਸਿੰਘ ਦੇ ਮਾਮਲੇ ਵਿੱਚ ਆਇਆ ਇੱਕ ਨਵਾਂ ਮੋੜ

ਪੀਲੀਭੀਤ ਵਾਲੇ ਹਰਚਰਨ ਸਿੰਘ ਦੇ ਮਾਮਲੇ ਵਿੱਚ ਆਇਆ ਇੱਕ ਨਵਾਂ ਮੋੜ

ਹਰਚਰਨ ਸਿੰਘ ਦਾ ਮਾਮਲਾ ਕਾਫੀ ਲੰਬੇ ਸਮੇਂ ਤੋਂ ਗਰਮਾਇਆ ਹੋਇਆ ਹੈ।ਪਰ ਇਸ ਮਾਮਲੇ ਦੇ ਵਿੱਚ ਅਜੇ ਤੱਕ ਇਨਸਾਫ਼ ਨਹੀਂ ਹੋਇਆ ਭਾਵੇਂ ਕਿ ਵੱਡੀ ਗਿਣਤੀ ਦੇ ਵਿੱਚ ਲੋਕ ਇਸ ਮਾਮਲੇ ਸਬੰਧੀ ਇਨਸਾਫ ਦੀ ਗੁਹਾਰ ਲਗਾ ਰਹੇ ਹਨ।ਕਿਉਂਕਿ ਹਰਚਰਨ ਸਿੰਘ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੀ ਮਾਂ ਵੀ ਵਿਧਵਾ ਹੈ। ਜਾਣਕਾਰੀ ਮੁਤਾਬਕ ਉਸ ਦੀ ਇੱਕ ਭੈਣ ਨੇਤਰਹੀਣ ਹੈ।

ਹਰਚਰਨ ਸਿੰਘ ਅਮਰੀਕਾ ਜਾ ਕੇ ਕਮਾਈ ਕਰ ਕੇ ਆਪਣੀ ਭੈਣ ਦੀ ਨਿਗ੍ਹਾ ਠੀਕ ਕਰਵਾਉਣਾ ਚਾਹੁੰਦਾ ਸੀ। ਪਰ ਉਨ੍ਹਾਂ ਦੇ ਸਾਰੇ ਸੁਫ਼ਨਿਆਂ ਉੱਤੇ ਪਾਣੀ ਫਿਰ ਗਿਆ।ਦੱਸ ਦੇਈਏ ਕਿ ਹਰਚਰਨ ਸਿੰਘ ਦਾ ਇੱਕ ਲੜਕੀ ਦੇ ਨਾਲ ਪ੍ਰੇਮ ਸਬੰਧ ਚੱਲ ਰਿਹਾ ਸੀ।ਜਦੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਹੁੰਦੀ ਹੈ ਤਾਂ ਉਹ ਇਸ ਨੂੰ ਬਰਦਾਸ਼ਤ ਨਹੀਂ ਕਰਦੇ

ਅਤੇ ਹਰਚਰਨ ਸਿੰਘ ਨੂੰ ਕਰੰਟ ਲਗਾ ਕੇ ਮੌ ਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਬਾਅਦ ਵਿਚ ਉਸ ਦੀ ਲਾ-ਸ਼ ਨੂੰ ਖੇਤਾਂ ਦੇ ਵਿੱਚ ਸੁੱਟ ਦਿੱਤਾ ਜਾਂਦਾ ਹੈ।ਲੜਕੀ ਦੇ ਪਰਿਵਾਰਕ ਮੈਂਬਰ ਮੁੱਕਰ ਜਾਂਦੇ ਹਨ ਕਿ ਉਨ੍ਹਾਂ ਨੇ ਹਰਚਰਨ ਸਿੰਘ ਦੇ ਨਾਲ ਕੁਝ ਗਲਤ ਕੀਤਾ ਹੈ।ਜਿਸ ਕਾਰਨ ਲੰਬੇ ਸਮੇਂ ਤੋਂ ਇਹ ਮਾਮਲਾ ਗਰਮਾਇਆ ਹੋਇਆ ਹੈ।ਪਰ ਅਜੇ ਤੱਕ ਇਸ ਮਾਮਲੇ ਦੇ ਵਿੱਚ ਇਨਸਾਫ਼ ਨਹੀਂ ਹੋਇਆ।

ਇਸ ਮਾਮਲੇ ਨੂੰ ਵਕੀਲ ਸੁਨੀਲ ਮੱਲਣ ਵੱਲੋਂ ਸੁਲਝਾੳੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਲੜਕੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਨਾਲ ਵੀ ਗੱਲਬਾਤ ਕੀਤੀ ਸੀ ਤਾਂ ਜੋ ਇਸ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾ ਸਕੇ।ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਤੱਕ ਉਨ੍ਹਾਂ ਨੇ ਜੋ ਵੀ ਛਾਣਬੀਣ ਕੀਤੀ ਹੈ।ਉਸਦੇ ਆਧਾਰ ਤੇ ਕਿਹਾ ਜਾ ਸਕਦਾ ਹੈ

ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਇਸ ਮਾਮਲੇ ਦੇ ਵਿੱਚ ਦੋਸ਼ ਹੈ।ਇਸ ਤੋਂ ਇਲਾਵਾ ਲੜਕੀ ਦੇ ਪਿਤਾ ਜੋ ਕਿ ਅਮਰੀਕਾ ਦੇ ਵਿਚ ਰਹਿੰਦੇ ਹਨ ਉਨ੍ਹਾਂ ਉਤੇ ਵੀ ਇਲਜ਼ਾਮ ਲੱਗ ਰਹੇ ਹਨ ਕਿ ਉਨ੍ਹਾਂ ਦੁਆਰਾ ਹੀ ਇਹ ਸਾਜ਼ਿਸ਼ ਬਣਾਈ ਗਈ ਸੀ।ਵਕੀਲ ਸੁਨੀਲ ਮੱਲ੍ਹਣ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦਾ ਇਹ ਗੁਨਾਹ ਸਾਬਤ ਹੋ ਜਾਂਦਾ ਹੈ ਤਾਂ ਸਰਕਾਰ ਉਨ੍ਹਾਂ ਨੂੰ ਡਿਪੋਰਟ ਕਰ ਦੇਵੇਗੀ।ਇੰਟਰਵਿਊ ਦੌਰਾਨ ਉਨ੍ਹਾਂ ਨੇ ਇਸ ਮਾਮਲੇ ਬਾਰੇ ਵਧੇਰੇ ਜਾਣਕਾਰੀ ਦਿੱਤੀ ਹੈ।

About admin2

Leave a Reply

Your email address will not be published. Required fields are marked *