Breaking News
Home / खबरे / ਚੰਨੀ ਨਾਲ ਬੈਠ ਗਰਜੇ ਨਵਜੋਤ ਸਿੰਘ ਸਿੱਧੂ ਨੇ ਆਖੀ ਵੱਡੀ ਗੱਲ

ਚੰਨੀ ਨਾਲ ਬੈਠ ਗਰਜੇ ਨਵਜੋਤ ਸਿੰਘ ਸਿੱਧੂ ਨੇ ਆਖੀ ਵੱਡੀ ਗੱਲ

ਚਰਨਜੀਤ ਚੰਨੀ ਸਰਕਾਰ ਨੇ ਆਖਿਰਕਾਰ ਨਵਜੋਤ ਸਿੱਧੂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਏ. ਜੀ. (ਐਡਵੋਕੇਟ ਜਨਰਲ) ਅਮਰਪ੍ਰੀਤ ਸਿੰਘ ਦਿਓਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਏ. ਜੀ. ਦਿਓਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ ਅਤੇ

ਕੱਲ੍ਹ ਤੱਕ ਨਵੇਂ ਏ. ਜੀ. ਦੀ ਨਿਯੁਕਤੀ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਡੀ. ਜੀ. ਪੀ ਦੀ ਨਿਯੁਕਤੀ ’ਤੇ ਉਨ੍ਹਾਂ ਕਿਹਾ ਕਿ ਡੀ. ਜੀ. ਪੀ. ਦੇ ਚੋਣ ਲਈ ਸਰਕਾਰ ਵਲੋਂ ਪੈਨਲ ਭੇਜਿਆ ਜਾਵੇਗਾ। ਇਸੇ ਦੇ ਆਧਾਰ ’ਤੇ ਡੀ. ਜੀ. ਪੀ. ਦੀ ਚੋਣ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸਿੱਧੂ ਪਹਿਲੇ ਦਿਨ ਤੋਂ ਏ. ਜੀ. ਦੀ ਨਿਯਕੁਤੀ ਦੇ ਖ਼ਿਲਾਫ਼ ਸਨ, ਸਿੱਧੂ ਨੇ ਇਹ ਵੀ ਆਖਿਆ ਸੀ ਕਿ ਭਾਵੇਂ ਉਨ੍ਹਾਂ ਪ੍ਰਧਾਨਗੀ ਤੋਂ ਅਸਤੀਫ਼ਾ ਵਾਪਸ ਲੈ ਲਿਆ ਹੈ ਪਰ ਉਹ ਕਾਰਜਭਾਰ ਉਸ ਦਿਨ ਸੰਭਾਲਣਗੇ ਜਦੋਂ ਏ. ਜੀ. ਬਦਲਿਆ ਜਾਵੇਗਾ। ਬੀਤੇ ਦਿਨੀਂ ਸਿੱਧੂ ਨੇ ਏ. ਜੀ. ਨੂੰ ਦਿਓਲ ਨੂੰ

ਸਵਾਲ ਪੁੱਛਿਆ ਸੀ ਕਿ ‘ਕੀ ਮੈਂ ਇਹ ਜਾਣ ਸਕਦਾ ਹਾਂ ਕਿ ਜਦੋਂ ਤੁਸੀਂ ਮੁੱਖ ਮੁਲਜ਼ਮਾਂ ਦੀ ਪੈਰਵੀ ਕਰ ਰਹੇ ਸੀ ਅਤੇ ਉਨ੍ਹਾਂ ਨੂੰ ਬਲੈਂਕੇਟ ਬੇਲ ਦਿਵਾ ਰਹੇ ਸੀ, ਉਦੋਂ ਕਿਸ ਦੇ ਹਿੱਤਾਂ ਲਈ ਕੰਮ ਕਰ ਰਹੇ ਸੀ ਅਤੇ ਹੁਣ ਕਿਸ ਦੇ ਹਿੱਤਾਂ ਲਈ ਕੰਮ ਕਰ ਰਹੇ ਹੋ? ਕੀ ਤੁਸੀਂ ਉਨ੍ਹਾਂ ਲਈ ਕੰਮ ਕਰ ਰਹੇ ਹੋ ਜਿਨ੍ਹਾਂ ਨੇ ਆਪਣੇ ਸਿਆਸੀ ਹਿੱਤਾਂ ਲਈ ਤੁਹਾਨੂੰ ਇਸ ਸੰਵਿਧਾਨਕ ਦਫ਼ਤਰ ਵਿਚ ਨਿਯੁਕਤ ਕੀਤਾ ਹੈ

ਸਿੱਧੂ ਨੇ ਅੱਗੇ ਕਿਹਾ ਕਿ ‘ਮਿਸਟਰ ਏ. ਜੀ. ਪੰਜਾਬ, ਇਨਸਾਫ਼ ਅੰਨ੍ਹਾ ਹੈ ਪਰ ਪੰਜਾਬ ਦੇ ਲੋਕ ਨਹੀਂ। ਸਾਡੀ ਕਾਂਗਰਸ ਪਾਰਟੀ ਬੇਅਦਬੀ ਮਾਮਲੇ ਵਿਚ ਨਿਆਂ ਦੇਣ ਦੇ ਵਾਅਦੇ ਨਾਲ ਸੱਤਾ ਵਿਚ ਆਈ ਸੀ ਜਿਸ ਵਿਚ ਤੁਸੀਂ ਮੁੱਖ ਸਾਜ਼ਿਸ਼ਕਰਤਾਵਾਂ, ਮੁਲਜ਼ਮਾਂ ਲਈ ਹਾਈਕੋਰਟ ਵਿਚ ਪੇਸ਼ ਹੋਏ ਅਤੇ ਸਾਡੀ ਸਰਕਾਰ ’ਤੇ ਗੰਭੀਰ ਇਲਜ਼ਾਮ ਲਗਾਏ। ਅੱਜ ਤੁਸੀਂ ਸੱਤਾ ਵਿਚ ਉਸੇ ਸਿਆਸੀ ਪਾਰਟੀ ਦੀ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਹੋ

ਅਤੇ ਮੇਰੇ ’ਤੇ ਗ਼ਲਤ ਜਾਣਕਾਰੀ ਫੈਲਾਉਣ ਦਾ ਦੋਸ਼ ਲਗਾ ਰਹੇ ਹੋ। ਜਦਕਿ ਮੈਂ ਬੇਅਦਬੀ ਦੇ ਕੇਸਾਂ ਵਿਚ ਇਨਸਾਫ਼ ਲਈ ਲੜ ਰਿਹਾ ਹਾਂ ਪਰ ਤੁਸੀਂ ਮੁਲਜ਼ਮਾਂ ਨੂੰ ਜ਼ਮਾਨਤਾਂ ਦਵਾ ਰਹੇ ਹੋ।’ਪੰਜਾਬ ਦੇ ਏ. ਜੀ. (ਐਡਵੋਕੇਟ ਜਨਰਲ) ਅਮਰਪ੍ਰੀਤ ਸਿੰਘ ਦਿਓਲ ਨੇ ਨਵਜੋਤ ਸਿੱਧੂ ’ਤੇ ਪਹਿਲਾ ਵੱਡਾ ਹਮਲਾ ਬੋਲਦਿਆਂ ਆਖਿਆ ਸੀ ਕਿ ਨਵਜੋਤ ਸਿੰਘ ਸਿੱਧੂ ਆਪਣੇ ਸਿਆਸੀ ਫਾਇਦੇ ਲਈ ਗ਼ਲਤ ਜਾਣਕਾਰੀ ਫੈਲਾਅ ਰਹੇ ਹਨ।

ਦਿਓਲ ਨੇ ਆਖਿਆ ਸੀ ਕਿ ਸਰਕਾਰ ਅਤੇ ਮੇਰੇ ਦਰਮਿਆਨ ਕੀਤੇ ਜਾਣ ਵਾਲੇ ਕੰਮਾਂ ਵਿਚ ਨਵਜੋਤ ਸਿੱਧੂ ਰੋੜਾ ਬਣ ਰਹੇ ਹਨ। ਨਵਜੋਤ ਸਿੱਧੂ ਵਲੋਂ ਲਗਾਏ ਜਾ ਰਹੇ ਦੋਸ਼ਾਂ ਤੋਂ ਬਾਅਦ ਏ. ਜੀ. ਏ. ਪੀ. ਐੱਸ. ਦਿਓਲ ਦਾ ਇਹ ਪਹਿਲਾ ਅਤੇ ਵੱਡਾ ਬਿਆਨ ਸੀ।ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *